ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਅਪਡੇਟ

ਕਾਨੂੰਨ ਵਿਵਸਥਾ ਨੂੰ ਲੈ ਕੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ ਕਿ ਪੁਲਿਸ ਅਤੇ ਫੌਜ ਪੂਰੀ ਤਰ੍ਹਾਂ ਸੁਰੱਖਿਆ ਲਈ ਤਾਇਨਾਤ ਹੈ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਹੀ ਹੈ। ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਗਿਣਤੀ ਕੇਂਦਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

 

ਜਲੰਧਰ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ, 9 ਵਜੇ ਆਵੇਗਾ ਪਹਿਲਾ ਰੁਝਾਨ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ ਤੇ ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਇਸ ਵਾਰ ਲੋਕ ਸਭਾ ਚੋਣਾਂ ਦੇ ਮੁਕਾਬਲੇ ਕਰੀਬ 9 ਫੀਸਦੀ ਵੋਟਿੰਗ ਘੱਟ ਹੋਈ ਹੈ। ਅਜਿਹੇ ‘ਚ ਸਾਰੇ ਨੇਤਾਵਾਂ ਦੀ ਵੋਟ ਫੀਸਦੀ ਡਿੱਗਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ

ਜਾਣਕਾਰੀ ਅਨੁਸਾਰ ਇਸ ਵਾਰ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ), ਜਲੰਧਰ ਵਿਖੇ ਹੋਵੇਗੀ। ਇਸ ਦੌਰਾਨ ਚੋਣ ਅਧਿਕਾਰੀਆਂ, ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾਵੇਗੀ। ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸ ਦੇਈਏ ਕਿ ਉਕਤ ਸੀਟ ‘ਤੇ ਤਿਕੋਣਾ ਮੁਕਾਬਲਾ ਹੈ, ਸਾਰੇ ਉਮੀਦਵਾਰ ਆਪੋ-ਆਪਣੇ ਪੱਖ ਨੂੰ ਦੇਖਦੇ ਹੋਏ ਮਜ਼ਬੂਤ ​​ਹਨ। ਅਜਿਹੇ ‘ਚ ਇਸ ਸੀਟ ‘ਤੇ ਮੁਕਾਬਲਾ ਕਾਫੀ ਦਿਲਚਸਪ ਬਣਿਆ ਹੋਇਆ ਹੈ।

ਸਿਰਫ਼ 54.90 ਫੀਸਦ ਵੋਟਿੰਗ ਹੋਈ

10 ਜੁਲਾਈ ਨੂੰ ਹੋਈ ਵੋਟਿੰਗ ਵਿੱਚ ਸਿਰਫ਼ 54.90 ਫ਼ੀਸਦੀ ਵੋਟਾਂ ਹੀ ਪਈਆਂ ਸਨ, ਇਹ ਵੋਟ ਫ਼ੀਸਦੀ ਲੋਕ ਸਭਾ ਚੋਣਾਂ ਨਾਲੋਂ ਕਰੀਬ 9 ਫ਼ੀਸਦੀ ਘੱਟ ਹੈ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

hacklink al hack forum organik hit kayseri escort mariobet girişdeneme bonusu veren sitelergrandpashabetescortPin up yuklefixbetmegabahiszbahismersobahisimajbetkralbetcasibombuy drugs nowpubg mobile ucsuperbetphantomgrandpashabetcratosroyalbetGrandpashabetTümbetGrandpashabetpusulabetligobetatlasbetholiganbetholiganbetholiganbetholiganbetholiganbet1xbetgrandpashabetzbahiskalebetgrandpashabet