ਜਲੰਧਰ (EN)ਪਿਛਲੇ ਦਿਨੀ ਲੁਧਿਆਣਾ ਵਿੱਚ ਇੱਕ ਦੋ ਵਿਅਕਤੀਆਂ ਵੱਲੋਂ ਸ਼ਿਵ ਸੈਨਾ ਆਗੂ ਦੀ ਕੁੱਟਮਾਰ ਕੀਤੀ ਗਈ ਸੀ। ਉਸ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਭਾਈਚਾਰੇ ਦੀਆਂ ਧੀਆਂ ਭੈਣਾਂ ਬਾਰੇ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਪੰਜਾਬ ਭਰ ਵਿੱਚ ਜਾਗੋ ਕੱਢਾਂਗੇ। ਇਹਨਾਂ ਗੱਲਾਂ ਨੂੰ ਲੈ ਕੇ ਜਲੰਧਰ ਦੀਆਂ ਸਿੰਘ ਸਭਾਵਾਂ ,ਧਾਰਮਿਕ ਜਥੇਬੰਦੀਆਂ , ਸਿੱਖ ਤਾਲਮੇਲ ਕਮੇਟੀ ,ਭਾਈ ਘਨਈਆ ਸੇਵਕ ਦਲ, ਸਮਾਜਿਕ ਜਥੇਬੰਦੀਆਂ ਤੇ ਆਗਾਜ਼ ਐਨਜੀਓ ਦੇ ਆਗੂ ਜਗਜੀਤ ਸਿੰਘ ਗਾਬਾ, ਸਰਬਜੀਤ ਸਿੰਘ ਰਾਜਪਾਲ, ਗੁਰਮੀਤ ਸਿੰਘ ਬਸਤੀ ਸ਼ੇਖ, ਇੰਦਰਪਾਲ ਸਿੰਘ, ਦਵਿੰਦਰ ਸਿੰਘ ਰਹੇਜਾ, ਪਰਮਪ੍ਰੀਤ ਸਿੰਘ ਵੀਟੀ, ਰਣਜੀਤ ਸਿੰਘ ਗੋਲਡੀ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਤੇ ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਗੁਰਦੀਪ ਸਿੰਘ (ਕਾਲੀਆ ਕਲੋਨੀ), ਤਜਿੰਦਰ ਸਿੰਘ ਸੰਤ ਨਗਰ, ਆਦਿ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਇੱਕ ਦੋ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਤੇ ਸਮੁੱਚੇ ਭਾਈਚਾਰੇ ਨੂੰ ਗਲਤ ਭਾਸ਼ਾ ਦਾ ਇਸਤੇਮਾਲ ਕਰਨਾ ਤੇ ਧੀਆਂ ਭੈਣਾਂ ਲਈ ਗਲਤ ਭਾਸ਼ਾ ਦਾ ਇਸਤੇਮਾਲ ਕਰਨਾ ਅਸੀਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰ ਸਕਦੇ। ਇਹ ਲੋਕ ਜਾਗੋ ਦੇ ਨਾਂ ਹੇਠ ਜੋ ਸਾਰੇ ਸ਼ਹਿਰਾਂ ਵਿੱਚ ਮਾਰਚ ਕੱਢਣ ਦੀ ਕੋਸ਼ਿਸ਼ ਕਰ ਕਿ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਹ ਸਿੱਖ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ। ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ। ਕਿ ਅਜਿਹੇ ਸਮਾਜ ਵਿਰੋਧੀ ਲੋਕਾਂ ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾਵੇ। ਕਿਸੇ ਤਰ੍ਹਾਂ ਦਾ ਵੀ ਜਾਗੋ ਦਾ ਦੇ ਨਾਂ ਹੇਠ ਮਾਰਚ ਕੱਢਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਆਪਸੀ ਭਾਈਚਾਰੇ ਨੂੰ ਖਰਾਬ ਕਰਨ ਤੋਂ ਰੋਕਿਆ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਸੋਨੂ ,ਗੁਰਿੰਦਰ ਸਿੰਘ ਮਝੈਲ, ਕਵਲਜੀਤ ਸਿੰਘ ਟੋਨੀ, ਜਸਵੰਤ ਸਿੰਘ ,ਅਮਰਜੀਤ ਸਿੰਘ ਗੁਰੂ ਨਾਨਕ ਮਿਸ਼ਨ, ਗੁਰਜੀਤ ਸਿੰਘ ਪੋਪਲੀ, ਹਰਜੀਤ ਸਿੰਘ ਬੱਬੂ ,ਹਰਪ੍ਰੀਤ ਸਿੰਘ ਸੋਨੂ, ਸੁਖਜੀਤ ਸਿੰਘ ,ਮਹਿੰਦਰ ਸਿੰਘ ਬਾਜ਼ਾਰ ਸ਼ੇਖਾਂ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ ਗੁਰੂ ਤੇਗ ਬਹਾਦਰ ਨਗਰ ਆਦਿ ਹਾਜ਼ਰ ਸਨ