ਪੰਜਾਬ ਦੇ ਵਿੱਚ ਪੈ ਰਹੇ ਮੀਂਹ ਕਾਰਨ ਮੌਸਮ ਦਾ ਮਿਜਾਜ ਬਦਲ ਗਿਆ ਹੈ। ਮੀਂਹ ਮਗਰੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਤੇਜ਼ ਅਤੇ ਧੂੜ ਭਰੀਆਂ ਹਵਾਵਾਂ ਚੱਲਣਗੀਆਂ ਅਤੇ ਅਸਮਾਨ ਵਿੱਚ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਤੇਜ਼ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਹਲਕੀ ਬਾਰਿਸ਼ ਹੋਈ ਹੈ।