ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ , 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ

ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਦਰਅਸਲ ‘ਚ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਸੀ ਪਰ ਬਠਿੰਡਾ ਦੀ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ , ਜਿਸ ਕਰਕੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਸੀ। ਇਸ ਸਕੀਮ ਵਿੱਚ ਡਿਪੂ ਹੋਲਡਰਾਂ ਦੀ ਬਜਾਏ ਹੋਰ ਏਜੰਸੀਆਂ ਰਾਹੀਂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਸੀ। ਪੰਜਾਬ ਸਰਕਾਰ ਨੇ ਦਿੱਲੀ ਦੀ ‘ਆਪ’ ਸਰਕਾਰ ਦੀ ਤਰਜ਼ ‘ਤੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਬਣਾਈ ਸੀ ਤੇ ਇਹ ਸਕੀਮ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।
ਡਿਪੂ ਹੋਲਡਰਾਂ ਦਾ ਕਹਿਣਾ ਹੈ ਕਿ ਇਸ ਦੇ ਮੈਂਬਰ ਪੰਜਾਬ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਚਲਾਉਂਦੇ ਹਨ। ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਹੋਮ ਡਿਲੀਵਰੀ ਰਾਹੀਂ ਰਾਸ਼ਨ ਸਿੱਧਾ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਡਿਪੂ ਲਈ ਉਚਿਤ ਲਾਇਸੈਂਸ ਹਨ ਅਤੇ ਹੁਣ ਤੱਕ ਉਹ ਲਾਭਪਾਤਰੀਆਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਹੁਣ ਸਰਕਾਰ ਨੇ ਆਟਾ ਪਿਸਵਾ ਕੇ ਇੱਕ ਨਿੱਜੀ ਕੰਪਨੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਹੈ।
ਪਟੀਸ਼ਨਰਾਂ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸੰਵਿਧਾਨ ਵਿੱਚ ਮੌਜੂਦ ਵਿਵਸਥਾਵਾਂ ਦੇ ਉਲਟ ਹੈ। ਭਾਰਤ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਿਆਰ ਕੀਤੀ ਹੈ ਅਤੇ ਇਸ ਪ੍ਰਣਾਲੀ ਰਾਹੀਂ ਹੀ ਅਨਾਜ ਵੰਡਿਆ ਜਾਣਾ ਚਾਹੀਦਾ ਹੈ ਪਰ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਲਿਆ ਕੇ ਵਾਜਬ ਮੁੱਲ ਦੀਆਂ ਦੁਕਾਨਾਂ ਨੂੰ ਬਾਈਪਾਸ ਕਰ ਦਿੱਤਾ ਹੈ।
ਦੱਸ ਦੇਈਏ ਕਿ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਬੈਂਚ ਅੱਗੇ ਪਹੁੰਚੀ ਸੀ। ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਨੂੰ ਹੁਕਮ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਸਿੰਗਲ ਬੈਂਚ ਨੇ ਸਟੇਅ ਹਟਾਉਂਦੇ ਹੋਏ ਪਟੀਸ਼ਨ ਨੂੰ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ। ਹੁਣ ਡਿਵੀਜ਼ਨ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਸਕੀਮ ਤਹਿਤ ਤੀਜੀ ਧਿਰ ਨੂੰ ਮਿਲਣ ਵਾਲੇ ਲਾਭ ‘ਤੇ ਰੋਕ ਲਗਾ ਦਿੱਤੀ ਹੈ।
hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit interbahisMostbetcasibom güncel girişcasibom girişcasibomcasibomistanbul escortsbettilt girişbettiltOnwin girişcasibomcasibombettilt yeni girişcasibom girişCanlı bahis sitelerideneme bonusu veren sitelersekabet twitteraviator game download apk for androidmeritkingbettiltonwin girişdeneme bonusu veren sitelerSilivri escortcasibomcasibomonwin girişmeritking cumaselçuksportstaraftarium24casibomGrandpashabetGrandpashabetextrabethttps://mangavagabond.online/de/map.phphttps://mangavagabond.online/de/extrabetextrabet girişextrabetpornoffgr lqxelmeritking girişextrabet girişmeritking girişmeritkingmeritking girişmeritking güncel girişvirabet girişmeritking girişmeritkingmarsbahisjojobetMeritkingmeritkingbets10trendbetmaltcasinocasibom