Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਕੇਂਦਰੀ ਬਜਟ ਅਤੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲਗਾਤਾਰ ਸੱਤਵਾਂ ਕੇਂਦਰੀ ਬਜਟ ਪੇਸ਼ ਕਰ ਰਹੀ ਹੈ। ਬਜਟ ਵਿੱਚ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਗਏ ਹਨ।
ਬਜਟ ਵਿੱਚ ਕਿਸਾਨਾਂ ਲਈ ਇਹ ਐਲਾਨ
- ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦੀ ਵਿਵਸਥਾ।
- ਦੇਸ਼ ਦੇ 400 ਜ਼ਿਲ੍ਹਿਆਂ ਵਿੱਚ ਡੀਪੀਆਈ ਦੀ ਵਰਤੋਂ ਕਰਕੇ ਸਾਉਣੀ ਦੀਆਂ ਫ਼ਸਲਾਂ ਦਾ ਡਿਜੀਟਲ ਸਰਵੇਖਣ ਕੀਤਾ ਜਾਵੇਗਾ।
- ਪੰਜ ਰਾਜਾਂ ਵਿੱਚ ਜਨ ਸਮਰਥ ਆਧਾਰਿਤ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ।
- ਝੀਂਗਾ ਬਰੂਡਸਟੌਕ ਲਈ ਕੇਂਦਰੀ ਪ੍ਰਜਨਨ ਕੇਂਦਰਾਂ ਦਾ ਨੈੱਟਵਰਕ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
- 32 ਖੇਤੀਬਾੜੀ ਅਤੇ ਬਾਗਬਾਨੀ ਖੇਤਰਾਂ ਵਿੱਚ ਫਸਲਾਂ ਦੀਆਂ 109 ਵੱਧ ਝਾੜ ਦੇਣ ਵਾਲੀਆਂ ਅਤੇ ਜਲਵਾਯੂ ਅਨੁਕੂਲ ਕਿਸਮਾਂ ਕਿਸਾਨਾਂ ਨੂੰ ਜਾਰੀ ਕੀਤੀਆਂ ਜਾਣਗੀਆਂ।
- ਦੇਸ਼ ਭਰ ਵਿੱਚ ਇੱਕ ਕਰੋੜ ਕਿਸਾਨਾਂ ਨੂੰ ਪ੍ਰਮਾਣੀਕਰਣ ਅਤੇ ਬ੍ਰਾਂਡਿੰਗ ਰਾਹੀਂ ਕੁਦਰਤੀ ਖੇਤੀ ਕਰਨ ਵਿੱਚ ਮਦਦ ਕੀਤੀ ਜਾਵੇਗੀ।
- 10 ਹਜ਼ਾਰ ਬਾਇਓ ਇਨਪੁਟ ਰਿਸੋਰਸ ਸੈਂਟਰ ਸਥਾਪਿਤ ਕੀਤੇ ਜਾਣਗੇ।