ਨੇਪਾਲ ਦੇ ਕਾਠਮੰਡੂ ਦੇ ਤ੍ਰਿਭੁਵਨ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਅੱਗ ਦੇ ਗੋਲੇ ਵਿੱਚ ਬਦਲ ਗਿਆ। ਫਿਲਹਾਲ ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ।
ਸੌਰਯਾ ਏਅਰਲਾਈਨਜ਼ ਮੁਤਾਬਕ ਜਹਾਜ਼ ‘ਚ ਕੰਪਨੀ ਦੇ 17 ਕਰਮਚਾਰੀ ਸਵਾਰ ਸਨ। ਇਸ ਵਿਚ ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਫਿਲਹਾਲ ਜਹਾਜ਼ ‘ਚ ਸਵਾਰ ਲੋਕਾਂ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।
ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਤਸਵੀਰਾਂ ‘ਚ ਏਅਰਪੋਰਟ ਦੇ ਰਨਵੇ ‘ਤੇ ਮਲਬੇ ਤੋਂ ਧੂੰਆਂ ਉੱਠਦਾ ਦੇਖਿਆ ਜਾ ਸਕਦਾ ਹੈ।
ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਫਿਲਹਾਲ ਬਚਾਅ ਟੀਮ ਜਲਦ ਤੋਂ ਜਲਦ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਜਹਾਜ਼ ‘ਚ ਸਵਾਰ ਯਾਤਰੀਆਂ ਦਾ ਪਤਾ ਲਗਾਇਆ ਜਾ ਸਕੇ।