ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
सलोकु मः ३ वाहु वाहु आपि अखाइदा गुर सबदी सचु सोइ ॥ वाहु वाहु सिफति सलाह है गुरमुखि बूझै कोइ ॥ वाहु वाहु बाणी सचु है सचि मिलावा होइ ॥ नानक वाहु वाहु करतिआ प्रभु पाइआ करमि परापति होइ ॥१॥
Shalok, Third Mehl: Waaho! Waaho! The Lord Himself causes us to praise Him, through the True Word of the Guru’s Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. ||1||
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।
कोई (एकाध) गुरमुख समझता है की ‘वाह वाह’ कहना परमात्मा की सिफत सलाह करनी है, वेह सच्चा प्रभु खुद ही सतगुरु के शब्द के द्वारा (मनुख से ) ‘वाह वाह’ कहलवाता है ( भाव, सिफत सलाह करवाता है) परमात्मा की सिफत सलाह की बानी परमात्मा का रूप है, (इस से ) परमात्मा से मिलन होता है। हे नानक! (प्रभु की) सिफत-सलाह करते हुए परमात्मा प्राप्त हो जाता है; (परन्तु यह सिफत सलाह ) प्रभु की मेहर से ही प्राप्त होती है ।१।