ਭਾਜਪਾ ਨੇ ਟੀਵੀ ਚੈਨਲ ਨੂੰ ਦਿੱਤੀ ‘ਆਪ’ ਨੇਤਾਵਾਂ ਨੂੰ ਨਾ ਸੱਦਣ ਦੀ ਧਮਕੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਨੇ ਕੁਝ ਨਿਊਜ਼ ਚੈਨਲਾਂ ਨੂੰ ‘ਧਮਕੀ’ ਦਿੱਤੀ ਹੈ, ਜੇਕਰ ਗੁਜਰਾਤ ‘ਤੇ ਬਹਿਸ ਵਿੱਚ  ਆਮ ਆਦਮੀ ਪਾਰਟੀ (ਆਪ) ਦੇ ਨੁਮਾਇੰਦਿਆਂ ਨੂੰ ਬੁਲਾਇਆ ਜਾਂਦਾ ਹੈ ਤਾਂ ਉਹ ਆਪਣੇ ਪ੍ਰਤੀਨਿਧੀ ਨੂੰ ਉਸ ‘ਚ ਨਹੀਂ ਭੇਜਣਗੇ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਲਈ ਇਸ ਤਰ੍ਹਾਂ ਕਿਸੇ ਟੀਵੀ ਚੈਨਲ ਨੂੰ ‘ਧਮਕਾਉਣਾ’ ਉਚਿਤ ਨਹੀਂ ਹੈ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, ”ਕੁਝ ਟੀਵੀ ਚੈਨਲਾਂ ਦੇ ਲੋਕਾਂ ਨੇ ਦੱਸਿਆ ਕਿ ਭਾਜਪਾ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਤੁਸੀਂ ਗੁਜਰਾਤ ‘ਤੇ ਕਿਸੇ ਵੀ ਚਰਚਾ ‘ਚ ‘ਆਪ’ ਲੋਕਾਂ ਨੂੰ ਸੱਦਾ ਦਿੰਦੇ ਹੋ ਤਾਂ ਭਾਜਪਾ ਉਸ ਚਰਚਾ ‘ਚ ਨਹੀਂ ਆਵੇਗੀ। ਟੀਵੀ ਚੈਨਲਾਂ ਨੇ ਬਹੁਤ ਵਿਰੋਧ ਕੀਤਾ ਪਰ ਭਾਜਪਾ ਨਹੀਂ ਮੰਨੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਦਾਅਵੇ ਦੇ ਪੱਖ ਵਿੱਚ ਕੋਈ ਸਬੂਤ ਨਹੀਂ ਦਿੱਤਾ। ਉਨ੍ਹਾਂ ਲਿਖਿਆ, ”ਭਾਜਪਾ ਵਾਲਿਓ ਹਿੰਮਤ ਹੈ ਤਾਂ ਸਾਹਮਣੇ ਆਓ ਨਾ। ਤੁਸੀਂ ਪਹਿਲਾਂ ਹੀ ਡਰ ਕੇ ਭੱਜ ਗਏ ਹੋ?” ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹਨ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort7slots1xbet giriştipobetfixbetjojobetmatbetpadişahbetpadişahbet