ਜਲੰਧਰ 12 ਅਗਸਤ (EN) ED ਦੀ ਟੀਮ ਨੇ ਲੁਧਿਆਣਾ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ 2 ਵਾਰ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਦੀ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਸਖ਼ਤ ਸੁਰੱਖਿਆ ਹੇਠ ਅੱਜ ਅਦਾਲਤ ਵਿੱਚ ਲੈ ਕੇ ਆਏ। ਜਿੱਥੇ ਮਾਣਯੋਗ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ ਵਿਖੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਅਦਾਲਤ ‘ਚ ਸਬੂਤ ਪੇਸ਼ ਕਰਕੇ ਇਸ ਮਾਮਲੇ ‘ਚ ਵੱਡੇ ਖੁਲਾਸੇ ਹੋ ਸਕਦੇ ਸਨ ਪਰ ਸੁਣਵਾਈ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।
