ਪੰਜਾਬ ਸਰਕਾਰ ਵੱਲੋਂ ਅਜਿਹਾ ਕੰਮ ਕੀਤਾ ਹੈ ਜੋ ਪਹਿਲਾਂ ਕਿਸੇ ਨੇ ਨਹੀਂ ਕੀਤਾ ਸੀ। ਹਾਂਗਕਾਂਗ ‘ਚ ਬੈਠੇ ਅਪਰਾਧੀ ਰਮਨਜੀਤ ਰੋਮੀ ਨੂੰ ਐਂਟੀ ਗੈਂਗਸਟਰ ਫੋਰਸ ਦੀ ਟੀਮ ਵੱਲੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਗਿਆ ਹੈ ਜਿੱਥੇ ਉਸ ਦਾ ਮੈਡੀਕਲ ਨਾਭਾ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਵਿਦੇਸ਼ ਭੱਜ ਕੇ ਆਪਣੇ ਆਪ ਨੂੰ ਸੁਰੱਖਿਅਤ ਸਮਝਦੇ ਹੋਏ ਗੈਂਗਸਟਰ ਦੀ ਨਹੀਂ ਹੈ ਹੁਣ ਖੈਰ। ਪੁਲਿਸ ਦਾ ਦਾਅਵਾ ਹੈ ਕਿ ਅਜਿਹੇ ਕਈ ਅਪਰਾਧੀਆਂ ਦੀ ਸੂਚੀ ਤਿਆਰ ਹੈ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਿਦੇਸ਼ਾਂ ਤੋਂ ਭਾਰਤ ਲਿਆਂਦਾ ਜਾਵੇਗਾ।
