ਜਲੰਧਰ (EN) ਮਹਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਲੜਕੀ ਨੇ ਸ਼ੱਕੀ ਹਾਲਾਤਾਂ ਵਿੱਚ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਇਕ ਨੌਜਵਾਨ ਦਾ ਫੋਨ ਆਇਆ ਸੀ। ਜਿਸ ਤੋਂ ਬਾਅਦ ਉਕਤ ਲੜਕੀ ਨੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਉਕਤ ਲੜਕੇ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਨਾਮ ਨਿਕਿਤਾ ਹੈ, ਉਹ ਸ਼ਿਵ ਵਿਹਾਰ ਵਿੱਚ ਇੱਕ ਸਹਿਗਲ ਪਰਿਵਾਰ ਦੇ ਘਰ ਵਿੱਚ ਦੇਖਭਾਲ ਦਾ ਕੰਮ ਕਰਦੀ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਉਮਰ 20 ਸਾਲ ਹੈ, ਉਹ ਕਿਸੇ ਦੇ ਘਰ ਦੇਖਭਾਲ ਦਾ ਕੰਮ ਕਰਦੀ ਸੀ। ਮਾਮਲੇ ‘ਚ ਸਾਹਮਣੇ ਆਇਆ ਹੈ ਕਿ ਉਕਤ ਲੜਕੀ ਨੇ ਫਾਹਾ ਲੈ ਲਿਆ ਹੈ। ਫਿਲਹਾਲ ਲੜਕੀ ਦੀ ਲਾਸ਼ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।