ਰਾਹੁਲ ਗਾਂਧੀ ਦੇ ਬਿਆਨ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੇ ਬਿਆਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ ਤੇ ਨਾ ਹੀ ਇਸ ਨੂੰ ਰੱਦ ਕੀਤਾ ਜਾ ਸਕਦਾ ਹੈ।

ਸਿੰਘਸਾਹਿਬ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ ਹਕੂਕ, ਰਾਜਨੀਤਿਕ ਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ, ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨੇ ਭਾਰਤ ਦੇ ਨੇਤਾਵਾਂ ਨੇ ਜਿਹੜੇ ਵਾਅਦੇ ਕੀਤੇ ਸੀ ਉਹਨਾਂ ਵਾਦਿਆਂ ਨੂੰ ਚੇਤੇ ਕਰਾਉਂਦੇ ਇਹੋ ਆਖਿਆ ਸਾਨੂੰ ਭਾਰਤ ਦੇ ਅੰਦਰ ਇੱਕ ਐਸਾ ਖਿੱਤਾ ਚਾਹੀਦਾ ਜਿਹਦੇ ਵਿੱਚ ਸਾਡੇ ਧਾਰਮਿਕ ਹੱਕ ਸੁਰੱਖਿਤ ਰਹਿਣ ਅਤੇ ਪੰਜਾਬੀ ਸੂਬੇ ਦੀ ਮੰਗ ਕੀਤੀ।

ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਵਿਰਤਾਂਤ ਸਿਰਜਿਆ, ਜਿਸ ਦਾ ਨਤੀਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਹੋਇਆ। 1984 ਦੇ ਵਿੱਚ ਭਾਰਤ ਦੇ ਕਈ ਸ਼ਹਿਰਾਂ ਦੇ ਵਿੱਚ ਸਿੱਖਾਂ ਦਾ ਸ਼ਿਕਾਰ ਕੀਤਾ, ਪਰ ਅੱਜ ਤੱਕ ਸਿੱਖਾਂ ਨੂੰ ਉਸ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ।

ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ, ਕਿਤੇ ਜੋਧਪੁਰ ਦੇ ਵਿੱਚ ਜੁਡੀਸਰੀ ਦੇ ਇਮਤਿਹਾਨ ਦੇ ਵਿੱਚ ਸਿੱਖ ਲੜਕਾ-ਲੜਕੀ ਨੂੰ ਇਮਤਿਹਾਨ ਦੇ ਵਿੱਚ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੇ ਦੌਰਾਨ ਗੰਗਾ ਨਗਰ ਦੇ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ ਉਥੇ ਹੀ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਨੇ ਕਦੇ ਵੀ ਜ਼ੁਲਮੀ ਰਾਜ ਅੱਗੇ ਸਿਰ ਨਹੀਂ ਝੁਕਾਇਆ, ਇਹੋ ਕਾਰਨ ਹੈ ਕਿ ਬਾਬਰ ਦੇ ਰਾਜ ਤੋਂ ਲੈ ਕੇ ਦਿੱਲੀ ਦੇ ਤਖਤ ਤੱਕ ਤੇ ਹੁਕਮਰਾਨਾਂ ਦੀਆਂ ਅੱਖਾਂ ਦੇ ਵਿੱਚ ਸਿੱਖ ਹਮੇਸ਼ਾ ਰੜਕਦੇ ਰਹੇ ਹਨ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişmatbet