ਰੰਜਿਸ਼ ਕਾਰਨ ਨੌਜਵਾਨ ਦਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਭੋਗਪੁਰ ਵਿੱਚ  ਦੇਰ ਰਾਤ ਨੌਜਵਾਨ ਦੇ ਕਤਲ ਦੀ ਵੱਡੀ ਵਾਰਦਾਤ ਵਾਪਰੀ। ਇੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੋਜਵਾਨ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ‌। ਪੁਲਿਸ ਵੱਲੋਂ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਦਿਹਾਤੀ ਐੱਸ.ਐੱਸ.ਪੀ.  ਨੇ ਦੱਸਿਆ ਕਿ ਇਹਨਾਂ ਨੋਜਵਾਨਾ ਦੀ ਆਪਸੀ ਰੰਜਿਸ਼ ਕਰਕੇ ਕੋਈ ਤਕਰਾਰ ਸੀ, ਜਿਸ ਕਰਕੇ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੋਤ ਦੀ ਘਾਟ ਉਤਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭੋਗਪੁਰ ਦੀ ਪੁਲਿਸ ਨੂੰ ਇਤਲਾਹ ਮਿਲਦੀਆਂ ਹੀ ਪੁਲਿਸ ਪਾਰਟੀ ਮੋਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ 4 ਹਮਲਾਵਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੇਸ ‘ਚ ਸ਼ਾਮਿਲ ਹੋਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।