ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰਡ ਹਨ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਕਰਦੇ ਹਨ ਤਾਂ ਉਸ ਨੂੰ ਵੋਟ ਪਾਉਣ ਦੀ ਛੁੱਟੀ ਦਿੱਤੀ ਗਈ ਹੈ।ਉਹ 25 ਸਤੰਬਰ 2024 ਅਤੇ 1 ਅਕਤੂਬਰ 2024 (ਪੋਲਿੰਗ ਪੜਾਅ ਅਨੁਸਾਰ) ਨੂੰ ਵੋਟ ਪਾਉਣ ਲਈ ਆਪਣਾ ਵੋਟਰ ਆਈਡੀ ਕਾਰਡ ਪੇਸ਼ ਕਰਕੇ ਸਮਰੱਥ ਅਧਿਕਾਰੀ ਤੋਂ ਵਿਸ਼ੇਸ਼ ਛੁੱਟੀ ਪ੍ਰਾਪਤ ਕਰ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetholiganbetİzmit escort