ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ

ਫਿਲੌਰ ਵਿਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਤੇ ਉਨ੍ਹਾਂ ਦੇ ਮਾਸੂਮ ਬੱਚੇ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿੱਚ ਮਾਂ ਅਤੇ 2 ਸਾਲਾਂ ਮੌਮ ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਤੇ ਜ਼ਖਮੀ ਫਿਲੌਰ ਨੇੜੇ ਗੰਨਾ ਪਿੰਡ ਦੇ ਦੱਸੇ ਜਾ ਰਹੇ ਹਨ।

ਥਾਣਾ ਫਿਲੌਰ ਦੀ ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੋਈ ਅਣਪਛਾਤਾ ਵਾਹਨ ਮੋਟਰਸਾਈਕਲ ਨੂੰ ਟੱਕਰ ਮਾਰ ਗਿਆ ਹੈ ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਸੋਮਾ 26 ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ 2 ਸਾਲਾ ਬੱਚੇ ਗੁਰਪ੍ਰੀਤ ਨੇ ਸਿਵਲ ਹਸਪਤਾਲ ਵਿਖੇ ਦਮ ਤੋੜ ਦਿੱਤਾ।ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਚਾਲਕ ਵਿਨੋਦ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ। ਥਾਣੇਦਾਰ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।