ਪੰਚਾਇਤੀ ਚੋਣਾਂ ਵਿਚਾਲੇ ਅਕਾਲੀ ਦਲ ਦੀ ਮੀਟਿੰਗ ਅੱਜ, ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਹੋਣ ‘ਤੇ ਹੋਵੇਗਾ ਮੰਥਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫਤਰ ‘ਚ 11 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਹੋਣ ‘ਤੇ ਮੰਥਨ ਹੋਵੇਗਾ। ਪਾਰਟੀ ਦੀ ਲੀਗਲ ਟੀਮ ਉਮੀਦਵਾਰਾਂ ਨਾਲ ਚਰਚਾ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਉਹਨਾਂ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਜਿਹਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਗਿਆ ਹੈ, ਕਿ ਉਹ ਜ਼ਰੂਰੀ ਦਸਤਾਵੇਜ਼ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਪਹੁੰਚਣ ਤਾਂ ਜੋ ਪਾਰਟੀ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲੋੜੀਂਦੇ ਕਾਨੂੰਨੀ ਕਦਮ ਚੁੱਕ ਸਕੇ।

ਇਹ ਅਪੀਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਸੂਬੇ ਦੇ ਵੱਖ-ਵੱਖ ਭਾਗਾਂ ਵਿਚ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ।

hacklink al hack forum organik hit kayseri escort deneme bonusu veren sitelerMostbetdeneme bonusu veren sitelerdeneme bonusu veren sitelerMostbetGrandpashabetistanbul escortGrandpashabetSnaptikgrandpashabetGrandpashabetlimanbetpalacebetjojobetelizabet girişcasinomhub girişsetrabetvaycasinobetturkeyHoligangüncelcasibomaydın eskortaydın escortmanisa escortotobetjojobet incelemecasibomimajbetdinimi porn virin sex sitiliriojeotobet girişlunabetcasibomportobetpashagamingcasibomcasibom girişcasibompadişahbetcasibomonwinbetkanyoniptvcasibompalacebetlimanbetjojobetholiganbetbombclickdeneme bonusu veren sitelerkocaeli escort