ਮੋਗਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਗਿਰੋਹ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਵੱਲੋਂ ਚਲਾਇਆ ਜਾ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਮੋਗਾ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੁਲਿਸ ਅਨੁਸਾਰ ਇਹ ਗਿਰੋਹ ਸੂਬੇ ਵਿੱਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਿਰੋਹ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਵੀ ਜਾਂਚ ਵਿੱਚ ਜੁਟੀ ਹੈ।