ਪੰਜਾਬ ਦੇ ਬਠਿੰਡਾ ਵਿੱਚ ਇੱਕ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨਿਜੀ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ ਕਰ ਰਹੀ ਸੀ। ਉਹ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਕਾਲਜ ਕੈਂਪਸ ਵਿੱਚ ਇੱਕ ਹੋਸਟਲ ਵਿੱਚ ਰਹਿੰਦੀ ਸੀ। ਯੂਨੀਵਰਸਿਟੀ ਦੇ ਹੋਸਟਲ ‘ਚੋਂ ਉਸ ਦੀ ਮ੍ਰਿਤਕ ਦੇਹ ਮਿਲੀ। ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਰਮਨੀਤ ਕੌਰ ਵਾਸੀ ਕੋਟਪੁਰਾ ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ. ਦੀ ਪੜ੍ਹਾਈ ਕਰ ਰਹੀ ਸੀ। ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮੌਕੇ ਤੋਂ ਕੋਈ ਨੋਟ ਮਿਲਿਆ ਹੈ।ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।