ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।