ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਖੁਦਕੁਸ਼ੀ

ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਗਈ। ਉਸ ਨੇ ਇਹ ਖੌਫ਼ਨਾਕ ਕਦਮ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ’ਤੇ ਚੁੱਕਿਆ। ਮ੍ਰਿਤਕ ਸਰਪੰਚ ਦੀ ਮਾਤਾ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਧਰਮਪਾਲ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਰਹਿ ਰਿਹਾ ਸੀ। ਬਿਆਨਕਰਤਾ ਅਨੁਸਾਰ ਪਿੰਡ ਦੇ ਪੰਚਾਇਤ ਮੈਂਬਰ ਅਤੇ ਕੁਝ ਹੋਰ ਵਿਅਕਤੀ ਉਸ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਸਨ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਵਸਤੂ ਖਾ ਲਈ ਅਤੇ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਉਹ ਇਲਾਜ ਦੌਰਾਨ ਦਮ ਤੋੜ ਗਿਆ।

ਮ੍ਰਿਤਕ ਸਰਪੰਚ ਧਰਮਪਾਲ ਦੀ ਜੇਬ ’ਚੋਂ ਇਕ ਸੁਸਾਇਡ ਨੋਟ ਵੀ ਮਿਲਿਆ ਜਿਸ ਵਿਚ ਉਸ ਨੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਹੋਰ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ ਜਿਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਆਤਮ-ਹੱਤਿਆ ਕੀਤੀ। ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਸਰਪੰਚ ਧਰਮਪਾਲ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਉਹ ਅਜੇ ਕਥਿਤ ਦੋਸ਼ੀਆਂ ਦੇ ਨਾਮ ਨਸ਼ਰ ਨਹੀਂ ਕਰ ਸਕਦੇ ਕਿਉਂਕਿ ਉਹ ਅਜੇ ਪੁਲਸ ਗ੍ਰਿਫ਼ਤ ਤੋਂ ਬਾਹਰ ਹਨ। ਮਾਛੀਵਾੜਾ ਪੁਲਸ ਵੱਲੋਂ ਮ੍ਰਿਤਕ ਧਰਮਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।

 

hacklink al hack forum organik hit kayseri escort deneme bonusu veren sitelerMostbetdeneme bonusu veren sitelerMostbetGrandpashabetGrandpashabetSnaptikgrandpashabetGrandpashabetelizabet girişcasibomaydın eskortaydın escortmanisa escortcasibomcasibom güncel girişonwin girişimajbetdinimi porn virin sex sitilirijasminbet girişdeneme bonusu veren sitelerjojobetjojobetonwin girişCasibom Girişgrandpashabet güncel girişcasibom 840 com girisslot siteleridiritmit binisit viritn sitilirtcasibom girişCasino Siteleribahis siteleriesenyurt escortyalova escortzbahisbahisbubahisbustarzbet twittercasibom girişcasibomgalabetMarsbahis 456deneme bonusu veren sitelerbetofficebahisbudur girişmilanobetjojobetholiganbetgrandpashabetmatadorbetonwinsahabetsekabetmatbetimajbetjojobetdeneme bonusu veren siteleriptviptvonwin