ਬਟਾਲਾ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੇ ਉੱਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਕਿ ਪ੍ਰਿੰਸੀਪਲ ਜਦੋਂ ਆਪਣੀ ਕਾਰ ਦੇ ਵਿੱਚ ਸਵਾਰ ਹੋ ਕੇ ਰਾਤ ਨੂੰ ਘਰ ਵਾਪਸ ਆ ਰਿਹਾ ਸੀ ਤਾਂ ਪਿੱਛੋਂ ਆ ਰਹੀ ਇੱਕ ਕਾਰ ’ਚ ਸਵਾਰ ਬਦਮਾਸ਼ਾਂ ਦੇ ਵੱਲੋਂ ਪ੍ਰਿੰਸੀਪਲ ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਦੇ ਕਾਰਨ ਪ੍ਰਿੰਸੀਪਲ ਵਾਲ-ਵਾਲ ਬਚ ਗਿਆ।
ਖਤਰੇ ਨੂੰ ਦੇਖਦੇ ਹੋਏ ਪ੍ਰਿੰਸੀਪਲ ਨੇ ਵੀ ਆਪਣੇ ਲਾਈਸੈਂਸ ਰਿਵਾਲਵਰ ਦੇ ਨਾਲ ਦੋ ਫਾਇਰ ਕੀਤੇ ਜਿਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪ੍ਰਿੰਸੀਪਲ ਦੇ ਕੋਈ ਵੀ ਗੋਲੀ ਨਹੀਂ ਲੱਗੀ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਇੱਕ ਗੋਲੀ ਉਸਦੀ ਖਿੜਕੀ ਤੇ ਅਤੇ ਦੂਸਰੀ ਗੋਲੀ ਸਾਈਡ ਗਲਾਸ ਤੇ ਲੱਗੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਦੇ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।