ਜਲੰਧਰ – ਥਾਣਾ ਡਿਵੀਜ਼ਨ ਨੰ. 2 ਦੇ ਖੇਤਰ ‘ਚ ਪੈਂਦੇ ਇਕ ਨਿੱਜੀ ਹਸਪਤਾਲ ਦੇ ਬਾਥਰੂਮ ’ਚੋਂ ਤੜਕੇ 2.10 ਵਜੇ ਇਕ 32 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਹਸਪਤਾਲ ਦੇ ਸਕਿਓਰਿਟੀ ਗਾਰਡ ਨੇ ਬਾਥਰੂਮ ਦੀ ਕੰਧ ਟੱਪ ਕੇ ਬਾਹਰ ਕੱਢਿਆ। ਮ੍ਰਿਤਕ ਦੇ ਗਲੇ ’ਚ ਉਸ ਦਾ ਆਈ. ਡੀ. ਕਾਰਡ ਪਾਇਆ ਹੋਇਆ ਸੀ, ਜਿਸ ਤੋਂ ਉਸ ਦੀ ਪਛਾਣ ਹੋਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ-2 ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਗਾਮੇਵਾਲੀ ਪਿੰਡ ਬਹਿਕ ਗੁੱਜਰਾ ਥਾਣਾ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਵਿਆਹੁਤਾ ਸੀ ਅਤੇ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਹੈਲਪਰ ਦੀ ਨੌਕਰੀ ਕਰਦਾ ਸੀ। ਉਹ ਆਪਣੀ ਪਤਨੀ ਨਾਲ ਜਲੰਧਰ ’ਚ ਕਿਰਾਏ ’ਤੇ ਰਹਿੰਦਾ ਸੀ। ਥਾਣਾ ਸਦਰ-2 ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਗਾਮੇਵਾਲੀ ਪਿੰਡ ਬਹਿਕ ਗੁੱਜਰਾ ਥਾਣਾ ਜ਼ੀਰਾ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਸ਼ਾਦੀਸ਼ੁਦਾ ਸੀ ਤੇ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਹੈਲਪਰ ਦੀ ਨੌਕਰੀ ਕਰਦਾ ਸੀ। ਉਹ ਆਪਣੀ ਪਤਨੀ ਨਾਲ ਜਲੰਧਰ ’ਚ ਕਿਰਾਏ ’ਤੇ ਰਹਿੰਦਾ ਸੀ। ਨਸ਼ੇ ਦਾ ਆਦੀ ਹੋਣ ਕਾਰਨ ਉਸ ਦੀ ਪਤਨੀ ਕੁਝ ਸਮਾਂ ਪਹਿਲਾਂ ਉਸ ਨੂੰ ਛੱਡ ਕੇ ਚਲੀ ਗਈ ਸੀ ਅਤੇ ਹੁਣ ਉਹ ਜਲੰਧਰ ’ਚ ਇਕੱਲਾ ਰਹਿ ਰਿਹਾ ਸੀ। ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਕਿਹਾ ਹੈ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਮੌਤ ਕੁਦਰਤੀ ਸੀ। ਇਸ ’ਚ ਕਿਸੇ ਦਾ ਵੀ ਕੋਈ ਕਸੂਰ ਨਹੀਂ ਹੈ, ਜਿਸ ਕਾਰਨ ਪੁਲਸ ਨੇ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਕੁਲਦੀਪ ਸਿੰਘ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
