ਜਲੰਧਰ ਪੁਲਿਸ ਕਮਿਸ਼ਨਰ ਨੇ ਬੰਬੀਹਾ-ਕੌਸ਼ਲ ਗੈਂਗ ਦੇ 5 ਮੈਂਬਰ 9 ਹਥਿਆਰਾਂ ਸਮੇਤ ਕੀਤੇ ਗ੍ਰਿਫਤਾਰ, ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ‘ਚ ਕਰੇਗੀ ਖੁਲਾਸਾ

ਜਲੰਧਰ (EN) ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ‘ਤੇ ਵੱਡਾ ਐਕਸ਼ਨ, ਤੁਹਾਨੂੰ ਦੱਸ ਦੇਈਏ ਕਿ ਬੰਬੀਹਾ-ਕੌਸ਼ਲ ਗੈਂਗ ਦੇ 5 ਮੈਂਬਰਾਂ ਨੂੰ 9 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਲੰਧਰ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕਰੇਗੀ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਵਲੋਂ 3 ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜਿਸ ਨੂੰ ਗ੍ਰਿਫਤਾਰ ਕਰਨ ਨਾਲ ਟਲ ਗਿਆ। ਦੋਸ਼ੀ ਫੜੇ ਗਏ ਵਿਅਕਤੀਆਂ ਕੋਲੋਂ 8 ਪਿਸਤੌਲ, 1 ਰਿਵਾਲਵਰ ਅਤੇ 15 ਕਾਰਤੂਸ ਬਰਾਮਦ ਕੀਤੇ ਗਏ ਹਨ, ਜੋ ਮੱਧ ਪ੍ਰਦੇਸ਼ ਨਾਲ ਸਬੰਧਤ ਸਨ। ਸੰਗਠਿਤ ਅਪਰਾਧ ਜਿਵੇਂ ਕਿ ਜਬਰੀ ਵਸੂਲੀ, ਕਤਲ, ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਉਸਦੇ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਚੱਲ ਰਹੇ ਹਨ।