ਜਲੰਧਰ 23 ਮਈ (EN) ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਛਾਪਾ ਮਾਰਿਆ। ਭ੍ਰਿਸ਼ਟਾਚਾਰ ਮਾਮਲੇ ਵਿੱਚ ਜਲੰਧਰ ਦੇ ਵਿਧਾਇਕ ਰਮਨ ਅਰੋੜਾ ‘ਤੇ ਛਾਪੇਮਾਰੀ।
ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਭੋਲੇ ਭਾਲੇ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦਾ ਸੀ। ਵਿਜੀਲੈਂਸ ਲਗਾਤਾਰ ਜਾਂਚ ਕਰ ਰਹੀ ਸੀ ਜਿਸ ਵਿੱਚ ਆਗੂਆਂ ਦੇ ਨਾਮ ਸਾਹਮਣੇ ਆ ਰਹੇ ਸਨ ਅਤੇ ਉਨ੍ਹਾਂ ਦੁਆਲੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।