Ahemdabad Plain Crash: ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਨ ਸਵਾਰ, ਆਪਣੀ ਧੀ ਨੂੰ ਮਿਲਣ ਲੰਡਨ ਜਾ ਰਹੇ ਸਨ।

(EN Desk) ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਵਿੱਚ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ ਅਹਿਮਦਾਬਾਦ ਤੋਂ ਲੰਡਨ (ਗੈਟਵਿਕ) ਜਾ ਰਹੀ ਸੀ, ਟੇਕਆਫ ਤੋਂ ਸਿਰਫ਼ 5 ਮਿੰਟ ਬਾਅਦ ਹੀ ਮੇਘਾਨੀਨਗਰ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਈ।

ਇਹ ਜਹਾਜ਼ ਇੱਕ ਬੋਇੰਗ 787 ਡ੍ਰੀਮਲਾਈਨਰ ਸੀ, ਜਿਸ ਵਿੱਚ ਕੁੱਲ 242 ਲੋਕ ਸਵਾਰ ਸਨ। ਇਨ੍ਹਾਂ ਵਿੱਚ 230 ਯਾਤਰੀ, ਦੋ ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਜਹਾਜ਼ ਹਾਦਸੇ ਤੋਂ ਬਾਅਦ ਇਸ ਉਡਾਣ ਦੇ ਯਾਤਰੀਆਂ ਦੀ ਸੂਚੀ ਵੀ ਸਾਹਮਣੇ ਆਈ ਹੈ। ਏਅਰ ਇੰਡੀਆ ਦੇ ਕਰੈਸ਼ ਜਹਾਜ਼ (ਉਡਾਣ ਨੰਬਰ AI 171) ਵਿੱਚ ਕੁੱਲ 230 ਯਾਤਰੀ ਸਵਾਰ ਸਨ। ਹੁਣ ਤੱਕ 133 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ