ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਰਣਬੀਰ ਸਿੰਘ ਲਾਲੀ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਵਫਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ  ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ।

ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਮਿਸਟਰ ਫਿਲਗੋਫ ਅਤੇ ਮਟ ਰੋਬਸਨ ਦੇ ਨਿਊਜ਼ੀਲੈਂਡ ਵਸਦੇ ਸਿੱਖਾਂ ਨਾਲ ਗੂੜੇ ਸਬੰਧ ਹਨ ਅਤੇ ਉਹ ਸਿੱਖਾਂ ਦੇ ਹਰ ਮਸਲੇ ਨੂੰ ਹੱਲ ਕਰਵਾਉਣ ਲਈ ਹਮੇਸ਼ਾਂ ਸਹਿਯੋਗ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮਿਸਟਰ ਫਿਲਗੋਫ ਨਿਊਜ਼ੀਲੈਂਡ ਵੱਲੋਂ ਇੰਗਲੈਂਡ ਵਿਚ ਅੰਬੈਸਡਰ ਨਿਯੁਕਤ ਹੋਏ ਹਨ, ਜਿਨ੍ਹਾਂ ਦੀ ਦਿਲੀ ਇਸ਼ਾ ਸੀ ਕਿ ਉਹ ਨਵੀਂ ਜ਼ਿੰਮੇਵਾਰੀ ’ਤੇ ਜਾਣ ਤੋਂ ਪਹਿਲਾਂ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ।

ਮਿਸਟਰ ਫਿਲਗੋਫ ਤੇ ਮਿਸਟਰ ਮਟ ਰੋਬਸਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਬਹੁਤ ਪ੍ਰਭਾਵਿਤ ਹੋਏ ਹਨ। ਇਥੋਂ ਦਾ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲਾ ਵਾਤਾਵਰਣ ਮਨ ਨੂੰ ਬਹੁਤ ਸਕੂਨ ਦਿੰਦਾ ਹੈ। ਉਨ੍ਹਾਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet giriş1xbet girişDidim escortpadişahbetpadişahbetpadişahbetsahabet