ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਾਹਾਂ ‘ਤੇ ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਜਾਮ ਨਾਲ ਮੰਦਾ ਹਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟ੍ਰੈਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਪੰਜਾਬ ਸਰਕਾਰ ਤੇ ਅੰਮ੍ਰਿਤਸਰ ਪ੍ਰਸਾਸ਼ਨ ਨੂੰ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਦੇ ਨਾਲ-ਨਾਲ ਇਥੇ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ ਪਰ ਸ਼ਹਿਰ ਦੀ ਲੜਖੜਕਾਉਂਦੀ ਟ੍ਰੈਫਿਕ ਤੇ ਸੜਕਾਂ ’ਤੇ ਕਬਜ਼ਿਆਂ ਦੀ ਭਰਮਾਰ ਕਾਰਨ ਉਨ੍ਹਾਂ ਦੇ ਮਨਾਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਇੱਥੋਂ ਤੱਕ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੁੱਜਦੇ ਵਿਰਾਸਤੀ ਮਾਰਗ ’ਤੇ ਵੀ ਦੁਕਾਨਦਾਰਾਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਦੇ ਨਾਲ ਹੀ ਪਾਵਨ ਅਸਥਾਨ ਨੂੰ ਆਉਂਦੇ ਇਕੋ-ਇਕ ਮਾਰਗ ਜਿਸ ’ਤੇ ਗੱਡੀਆਂ ਰਾਹੀਂ ਪਹੁੰਚਿਆਂ ਜਾਂਦਾ ਹੈ, ਦੀ ਵੀ ਹਾਲਤ ਚੰਗੀ ਨਹੀਂ।

ਇਸ ਦੇ ਦੋਨੇਂ ਪਾਸੇ ਬਣੀਆਂ ਨਾਲੀਆਂ ਤੇ ਲੱਗੇ ਬਿਜਲੀ ਖੰਭਿਆਂ ਕਾਰਨ ਅਕਸਰ ਟ੍ਰੈਫਿਕ ਜਾਮ ਲੱਗਦੇ ਹਨ। ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਤੱਕ ਆਉਂਦੇ ਰਸਤੇ ’ਤੇ ਦੁਕਾਨਦਾਰਾਂ ਨੇ ਆਰਜੀ ਤੌਰ ’ਤੇ ਦੁਕਾਨਾਂ ਵਧਾਈਆਂ ਹੋਈਆਂ ਹਨ, ਜੋ ਸੰਗਤ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਹਾਲਾਤ ਇਹ ਬਣੇ ਹੋਏ ਹਨ, ਕਿ ਇਥੋਂ ਪੈਦਲ ਲੰਘਣਾ ਵੀ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਸਰਕਾਰ ਤੇ ਸ਼ਹਿਰ ਦਾ ਪ੍ਰਸ਼ਾਸਨ ਇਸ ਅਹਿਮ ਮਾਮਲੇ ਵੱਲ ਤਵੱਜੋਂ ਨਹੀਂ ਦੇ ਰਿਹਾ।

ਉਨ੍ਹਾਂ ਕਿਹਾ ਕਿ ਲੰਘੀ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਇਸ ਸਬੰਧ ਵਿਚ ਇਕ ਅਹਿਮ ਮਤਾ ਵੀ ਪਾਸ ਕੀਤਾ ਗਿਆ ਸੀ, ਜੋ ਸਬੰਧਤਾਂ ਤੱਕ ਭੇਜਿਆ ਜਾ ਚੁੱਕਾ ਹੈ। ਭਾਈ ਗਰੇਵਾਲ ਨੇ ਪੰਜਾਬ ਸਰਕਾਰ ਤੇ ਅੰਮ੍ਰਿਤਸਰ ਦੇ ਸਮੁੱਚੇ ਪ੍ਰਸ਼ਾਸਨ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੀਆਂ ਇਨ੍ਹਾਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤੇ ਖ਼ਾਸ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੁੱਜਦੇ ਰਸਤਿਆਂ ’ਤੇ ਦੁਕਾਨਦਾਰਾਂ ਨੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਨਾਲ-ਨਾਲ ਟ੍ਰੈਫਿਕ ਨੂੰ ਨਿਯਮਤ ਕੀਤਾ ਜਾਵੇ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort7slots1xbet giriştipobetfixbetjojobetmatbetpadişahbetpadişahbet