ਦਿੱਲੀ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੱਖਣ-ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿਚ 25 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਝਗੜੇ ਤੋਂ ਬਾਅਦ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।
ਮੁਲਜ਼ਮ ਦੀ ਪਛਾਣ ਕੇਸ਼ਵ ਵਜੋਂ ਹੋਈ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਕਰੀਬ 10.30 ਵਜੇ ਪੁਲੀਸ ਨੂੰ ਫ਼ੋਨ ਕਾਲ ਰਾਹੀਂ ਪਾਲਮ ਵਿੱਚ ਘਰ ਦੀ ਉਪਰਲੀ ਮੰਜ਼ਿਲ ‘ਤੇ ਲੜਾਈ ਹੋਣ ਦੀ ਸੂਚਨਾ ਮਿਲੀ।
ਮੌਕੇ ‘ਤੇ ਪਹੁੰਚੀ ਪੁਲੀਸ ਨੇ ਘਰ ਦੇ ਅੰਦਰੋਂ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੇਸ਼ਵ ਕੋਲ ਕੋਈ ਪੱਕੀ ਨੌਕਰੀ ਨਹੀਂ ਸੀ। ਉਹ ਗੁਰੂਗ੍ਰਾਮ ਵਿੱਚ ਕੰਪਨੀ ਵਿੱਚ ਕੰਮ ਕਰਦਾ ਸੀ ਪਰ ਮਹੀਨਾ ਪਹਿਲਾਂ ਨੌਕਰੀ ਛੱਡ ਗਿਆ ਸੀ।