ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂ ਚਾਨਣ ਸਿੰਘ ਦੇ ਮੁਤਾਬਕ ਇਹ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਂਦੇ ਰਹੇ ਨੇ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਚਾਨਣ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦਾ ਇੱਕ ਕੰਡਕਟਰ ਸਾਥੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਕਿਉਂਕਿ ਉਹਦੇ ਖ਼ਿਲਾਫ਼ ਚੰਡੀਗੜ੍ਹ ਤੋਂ ਜਲੰਧਰ ਆਉਂਦੇ ਹੋਏ ਇਕ ਗਲਤ ਸ਼ਿਕਾਇਤ ਕੀਤੀ ਗਈ ਸੀ ਪਰ ਹਾਲੇ ਤੱਕ ਉਸ ਮੁਲਾਜ਼ਮ ਦੀ ਕੋਈ ਸੁਣਵਾਈ ਨਹੀਂ ਹੋਈ।
ਸਰਕਾਰ ਅਤੇ ਪਨਬੱਸ ਮੁਲਾਜ਼ਮਾਂ ਦੀ ਤਣਾਤਣੀ ਦੇ ਵਿਚਕਾਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਬੱਸ ਸਟੈਂਡ ਆਏ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੇਕਰ ਤੁਸੀਂ ਆਪਣੇ ਕਈ ਜ਼ਰੂਰੀ ਕੰਮਾਂ ਲਈ ਬੱਸ ਸਫ਼ਰ ਕਰਨਾ ਸੀ ਪਰ ਬੱਸ ਸਟੈਂਡ ਬੰਦ ਹੋਣ ਕਰਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਨੇ ਹਰ ਪਾਸੇ ਬਰਾਬਰ ਸੁਣਵਾਈ ਕਰਨੀ ਚਾਹੀਦੀ ਹੈ ਤਾਂ ਕਿ ਇਸ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਆਮ ਲੋਕਾਂ ਨੂੰ ਨਾ ਕਰਨਾ ਪਵੇ।