‘ਦੌੜ ਜਲੰਧਰ’ ਦੌੜ…ਹਾਫ ਮੈਰਾਥਨ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਵਿਖਾਇਆ ਦਮਖਮ

ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ।

ਇਸ ਮੌਕੇ ਉਨ੍ਹਾਂ ਨੇ ਖੁਦ ਦੌੜ ਵਿੱਚ ਹਿੱਸਾ ਲੈਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦਿੱਤਾ। ਵਨ ਰੇਸ ਤੇ ਕੈਪੀਟਲ ਸਮਾਲ ਫਾਇਨਾਂਸ ਬੈਂਕ ਦੇ ਸਹਿਯੋਗ ਨਾਲ ਪੰਜ, 10 ਤੇ 21.1 ਕਿਲੋਮੀਟਰ ਸਮੇਤ ਤਿੰਨ ਕੈਟਾਗਿਰੀਜ਼ ਵਿੱਚ ਕਰਵਾਈ ਗਈ ਹਾਫ ਮੈਰਾਥਨ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਭਾਗ ਲਿਆ।

ਇਸ ਮੌਕੇ ਜਿਥੇ ਵੈਟਰਨ ਅਥਲੀਟ ਫੌਜਾ ਸਿੰਘ, ਫੌਜ ਦੇ ਸੇਵਾਮੁਕਤ ਅਧਿਕਾਰੀ, ਕਾਰਗਿਲ ਜੰਗ ਦੇ ਹੀਰੋ ਤੇ ਨਾਮੀ ਦੌੜਾਕ ਮੇਜਰ ਡੀਪੀ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਸਮੇਤ ਨਾਮੀ ਸ਼ਖ਼ਸੀਅਤਾਂ ਨੇ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişgrandpashabetpadişahbetpadişahbet girişmarsbahisimajbetgrandpashabet