ਭਗਵੰਤ ਮਾਨ ਸਰਕਾਰ ਦਾ VIP ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ

ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ ,ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫੀ ਬੋਝ ਪੈਂਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨੂੰ ਕਿਹਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਮਹਿੰਗੇ ਹੋਟਲਾਂ ’ਚ ਠਹਿਰਨ ਤੋਂ ਗੁਰੇਜ਼ ਕਰਨ। ਇਸ ਨਾਲ ਸਰਕਾਰੀ ਖਜ਼ਾਨੇ ਉੱਪਰ ਬੋਝ ਵੀ ਘਟੇਗਾ ਤੇ ਸਰਕਾਰ ਦਾ ਅਕਸ ਵੀ ਚੰਗਾ ਬਣੇਗਾ।

ਉਧਰ, ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਸਾਰੇ ਵਿਭਾਗਾਂ ਤੋਂ ਰੈਸਟ ਹਾਊਸਾਂ ਦੇ ਵੇਰਵੇ ਹਾਸਲ ਕੀਤੇ ਗਏ ਹਨ। ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਕੀਤੀ ਜਾਣੀ ਹੈ। ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ’ਚੋਂ ਕਰਨ ਵਾਸਤੇ ਕਿਹਾ ਗਿਆ ਹੈ।

ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ। ਪੰਜਾਬ ਵਿੱਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿਚ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişpadişahbetpadişahbetpadişahbetsekabet1xbet girişmarsbahis girişimajbet girişMersin escort