ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਪੀ.ਓਜ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਦੀ ਅਗਵਾਈ ਹੇਠ ਸਬ ਇੰਸਪੈਕਟਰ ਲਾਭ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਪੀ.ਓ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਜੀ ਨੇ ਦੱਸਿਆ ਕਿ ਬਾ-ਅਦਾਲਤ ਸ਼੍ਰੀ ਲਲਿਤ ਕੁਮਾਰ ਸਿੰਗਲਾ ASI ਸਾਹਿਬ ਜਲੰਧਰ ਵੱਲੋਂ ਮੁਕੰਦਮਾ ਨੰਬਰ 68 ਮਿਤੀ 12-08-2019 ਆਧ 22 NDPS ACT ਥਾਣਾ ਸਿਟੀ ਨਕੋਦਰ ਵਿਚ ਦੋਸ਼ੀ ਸੁਨੀਲ ਕੁਮਾਰ ਉਰਫ ਸੰਨੀ ਪੁੱਤਰ ਰਾਜ ਕੁਮਾਰ ਵਾਸੀ ਨਵਾ ਪਿੰਡ ਸੋਕੀਆ ਥਾਣਾ ਸਦਰ ਨਕੋਦਰ ਨੂੰ ਮਿਤੀ 22-11-2022 ਨੂੰ ਪੀ.ਓ 299 CrPC’ ਤਹਿਤ ਘੋਸ਼ਿਤ ਕੀਤਾ ਗਿਆ ਸੀ। ਜਿਸ ਨੂੰ ਅੱਜ ਮਿਤੀ 29-11-2012 ਨੂੰ ASI ਰਣਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇਸ਼ੀ ਸੁਨੀਲ ਕੁਮਾਰ ਉਰਫ ਸੰਨੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।