ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਸ਼ੇ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਸਵਪਨ ਸ਼ਰਮਾ, ਐਸ.ਐਸ.ਪੀ. ਅੰਮ੍ਰਿਤਸਰ(ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰਦੇ ਹੋਏ ਪੁਲਿਸ ਜਿਲ੍ਹਾ ਅੰਮ੍ਰਿਤਸਰ(ਦਿਹਾਤੀ) ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਮੁੱਖ ਅਫਸਰ ਥਾਣਾ ਲੋਪੋਕੇ ਭੈੜੇ ਪੁਰਸ਼ਾਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੇ ਸਨ ਤਾਂ ਇੱਕ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਅਤੇ ਪੁਲਿਸ ਨੂੰ ਦੇਖ ਕੇ ਪਿਛੇ ਮੁੜ ਗਿਆ, ਜਦ ਪੁਲਿਸ ਨੇ ਉਸਦਾ ਪਿੱਛਾ ਕਰਕੇ ਮੁਤਾਬਕ ਕਾਨੂੰਨ ਪ੍ਰਵੇਸ਼ ਚੋਪੜਾ, ਡੀ.ਐਸ.ਪੀ ਅਟਾਰੀ ਦੀ ਮੌਜੂਦਗੀ ਵਿੱਚ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜੇ ਵਿਚੋਂ 500 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ। ਦੋਸ਼ੀ ਦੀ ਪਹਿਚਾਣ ਅੰਗਰੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਛਿੱਡਣ ਵਜੋਂ ਹੋਈ ਹੈ, ਜਿਸਨੂੰ ਗ੍ਰਿਫਤਾਰ ਕਰਕੇ ਥਾਣਾ ਲੋਪੋਕੇ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ
ਮੁਕਦਮਾ ਵਿਚ ਤਫਤੀਸ਼ ਜਾਰੀ ਹੈ, ਦੋਸ਼ੀ ਦੇ ਅਗਲੇ ਅਤੇ ਪਿਛਲੇ ਲਿੰਕਾਂ ਬਾਰੇ ਪਤਾ ਕਰਕੇ ਹੋਰ ਵੀ ਸਾਥੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।