05/04/2024 7:11 AM

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਐਨ.ਡੀ.ਪੀ.ਐਸ. ਐਕਟ ਦੇ ਮੁੱਕਦਮੇ ਵਿੱਚ ਭਗੋੜੇ (ਪੀ.ਓ) ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ/ਪੀ.ਓਜ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਸਬ- ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ASI ਹਰਵਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋ NDPS ਐਕਟ ਦੇ ਮੁੱਕਦਮਾ ਵਿੱਚ ਭਗੌੜੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ASI ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ NDPS ਐਕਟ ਦੇ ਮੁੱਕਦਮਾ ਨੰਬਰ 08 ਮਿਤੀ 13.02.18 ਅ/ਧ 22-61-85 NDPS ਐਕਟ ਥਾਣਾ ਮਹਿਤਪੁਰ ਵਿੱਚ ਭਗੌੜਾ ਮਲਕੀਤ ਸਿੰਘ ਉਰਫ ਚੰਦੀ ਉਰਫ ਤੱਤੀ ਪੁੱਤਰ ਮਲਕੀਤ ਸਿੰਘ ਵਾਸੀ ਪਰਜੀਆ ਬਿਹਾਰੀਪੁਰ ਥਾਣਾ ਸਦਰ ਜਗਰਾਉਂ ਵਿੱਚ ਮਿਤੀ 29.11.22 ਨੂੰ ਬਾਅਦਾਲਤ ਸ਼੍ਰੀ ਲਲਿਤ ਕੁਮਾਰ ਸਿੰਗਲਾ ASI JAL. ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।