05/19/2024 6:57 AM

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’

ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ 25 ਹਜ਼ਾਰ ਖਪਤਕਾਰਾਂ ਦੇ ਬਿਜਲੀ ਦੇ ‘ਜ਼ੀਰੋ ਬਿੱਲ’ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਝੂਠੇ ਵਾਅਦੇ ਨਹੀਂ ਕਰਦੀ ਸਗੋਂ ਉਹ ਜੋ ਕਹਿੰਦੇ ਹਨ ਉਹ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਉਲਟ ਭਾਜਪਾ 15 ਲੱਖ ਵਰਗੇ ਚੁਣਾਵੀ ਜੁਮਲਿਆਂ ਨਾਲ ਵੋਟਰਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੰਬਰ ਵਿੱਚ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ‘ਜ਼ੀਰੋ ਬਿੱਲ’ ਆਇਆ ਹੈ ਅਤੇ 71 ਲੱਖ ਤੋਂ ਵੱਧ ਲੋਕ ਸਰਦੀਆਂ ਅਤੇ ਬਿਜਲੀ ਦੀ ਘੱਟ ਖਪਤ ਕਾਰਨ ਜਨਵਰੀ ਵਿੱਚ ਮੁਫਤ ਬਿਜਲੀ ਦਾ ਲਾਭ ਉਠਾਉਣਗੇ।  ਇਸੇ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ ਅਤੇ ਗੁਜਰਾਤ ਦੇ ਲੋਕਾਂ ਨੂੰ ਵੀ ‘ਆਪ’ ਦੀ ਸਰਕਾਰ ਬਣਨ ‘ਤੇ ਇਹ ਲਾਭ ਮਾਰਚ, 2023 ਤੋਂ ਮਿਲਣਾ ਸ਼ੁਰੂ ਹੋ ਜਾਵੇਗਾ।