ਪਿੰਡ ਵਾਂ ਤਾਰਾ ਸਿੰਘ ਵਿਖੇ ਸਰਚ ਆਪਰੇਸ਼ਨ ਦੌਰਾਨ ਖੇਤਾਂ ‘ਚੋਂ ਮਿਲਿਆ ਇੱਕ ਖਸਤਾ ਹਾਲਤ ਡਰੋਨ

ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਤੀ ਦੇਰ ਸ਼ਾਮ ਖਾਲੜਾ ਪੁਲਿਸ ਅਤੇ ਬੀਐੱਸਐੱਫ ਦੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਹੋਰ ਡਰੋਨ ਡੇਗਣ ਦਾ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਖਾਲੜਾ ਦੇ ਐਸਐਚਓ ਲਖਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਮਾੜੀ ਕੰਬੋਕੇ ਰੋੜ ਇਕ ਡਰੋਨ ਵੇਖਿਆ ਗਿਆ ਹੈ। ਇਸ ਦੇ ਚਲਦਿਆਂ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਪੁਲਿਸ ਥਾਣਾ ਖਾਲੜਾ ਅਤੇ ਬੀਸੀਐਫ ਵੱਲੋਂ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਇਆ ਗਿਆ।
ਸਰਚ ਅਭਿਆਨ ਦੌਰਾਨ ਪਿੰਡ ਵਾਂ ਤਾਰਾ ਸਿੰਘ ਮਾੜੀ ਕੰਬੋਕੇ ਰੋਡ ਦੇ ਖੇਤਾਂ ਵਿੱਚੋਂ ਇੱਕ ਡਰੋਨ ਪ੍ਰਾਪਤ ਹੋਇਆ ,ਜੋ ਕਿ ਖਸਤਾ ਹਾਲਤ ਵਿੱਚ ਸੀ। ਟੁੱਟੇ ਹੋਏ ਸਮਾਨ ਨੂੰ ਇਕੱਠਾ ਕਰਕੇ ਪੁਲਿਸ ਥਾਣਾ ਖਾਲੜਾ ਵਿਖੇ ਲਿਆਂਦਾ ਗਿਆ। ਖ਼ਬਰ ਲਿਖੇ ਜਾਣ ਤੱਕ ਡਰੋਨ ਦੇ ਟੁੱਟੇ ਹੋਏ ਹਿੱਸਿਆਂ ਤੋਂ ਇਲਾਵਾ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਆਦਿ ਨਹੀਂ ਮਿਲੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਹੱਦ ‘ਤੇ ਤਾਇਨਾਤ ਬੀਸੀਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਚਾਹਰਪੁਰ ਦੇ ਨੇੜੇ ਪੈਂਦੇ ਖੇਤਰ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਾਲੇ ਸ਼ੱਕੀ ਡਰੋਨ ਦੀ ਗੂੰਜਦੀ ਆਵਾਜ਼ ਸੁਣੀ। ਇਸ ਪਿਛੋਂ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਸ਼ੱਕੀ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਗੋਲੀ ਡਰੋਨ ਨੂੰ ਲੱਗੀ, ਜਿਸ ਕਾਰਨ ਇਹ ਜ਼ਮੀਨ ‘ਤੇ ਡਿੱਗ ਗਿਆ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ।
hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetYalova escortholiganbet