ਚੰਡੀਗੜ- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੀ ਪਤਨੀ ਕੋਮਲ ਕਪੂਰ ਅੱਜ ਪੰਜਾਬ ਵਿਜੀਲੈਂਸ ਸਾਹਮਣੇ ਪੇਸ਼ ਹੋਵੇਗੀ। ਮਾਮਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਕੋਮਲ ਕਪੂਰ ਤੋਂ 25 ਸਵਾਲਾਂ ਦੇ ਜਵਾਬ ਮੰਗੇ ਹਨ, ਜਿਨ੍ਹਾਂ ਦੇ ਜਵਾਬ ਅੱਜ ਦਿੱਤੇ ਜਾਣਗੇ। ਵਿਜੀਲੈਂਸ ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੌਰਾਨ ਕਪੂਰ ਦੀ ਇੱਕ ਪੀਜ਼ਾ ਕੰਪਨੀ ਵਿੱਚ 33 ਫੀਸਦੀ ਹਿੱਸੇਦਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ ਕਪੂਰ ਦੇ ਰਿਸ਼ਤੇਦਾਰ ਤਿੰਨ ਹੋਰ ਕੰਪਨੀਆਂ ‘ਚ ਡਾਇਰੈਕਟਰ ਹਨ। ਇਸ ਕਾਰਨ ਵਿਜੀਲੈਂਸ ਵੱਲੋਂ ਆਉਣ ਵਾਲੀ ਜਾਂਚ ਦੌਰਾਨ ਇਨ੍ਹਾਂ ਕੰਪਨੀਆਂ ਦੇ ਡਾਇਰੈਕਟਰਾਂ ਅਤੇ ਹੋਰ ਸ਼ੇਅਰਧਾਰਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਦੱਸਿਆ ਗਿਆ ਕਿ ਕਪੂਰ ਨੇ ਕੁਝ ਸਮਾਂ ਪਹਿਲਾਂ ਇਨ੍ਹਾਂ ਕੰਪਨੀਆਂ ‘ਚ ਨਿਵੇਸ਼ ਕੀਤਾ ਸੀ।