ਗ੍ਰਿਫਤਾਰ ਦੋਸ਼ੀਆਂ ਦੇ ਕਬਜੇ ਵਿਚ 2 ਪਿਸਟਲ ਨਜਾਇਜ, 10 ਜਿੰਦਾ ਰੋਂਦ, ਖੋਹ ਕੀਤੇ ()2 ਮੋਟਰਸਾਈਕਲ ਅਤੇ 10 ਮੋਬਾਇਲ ਫੋਨ ਬ੍ਰਾਮਦ।
ਅੰਮ੍ਰਿਤਸਰ (ਦਿਹਾਤੀ) ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸਵੱਪਨ ਸ਼ਰਮਾ, ਐਸ.ਐਸ.ਪੀ, ਅੰਮ੍ਰਿਤਸਰ(ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕੰਮ ਕਰਦੇ ਹੋਏ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਨਜਾਇਜ਼ ਅਸਲਾ, ਖੋਹ ਕੀਤੇ ਮੋਬਾਇਲ ਅਤੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ।
ਵੀਰਵਾਰ ਨੂੰ ਇੰਚਾਰਜ ਸੀ.ਆਈ.ਏ ਸਟਾਫ ਅੰਮ੍ਰਿਤਸਰ (ਦਿਹਾਤੀ) ਐਸ.ਆਈ. ਬਿਕਰਮ ਸਿੰਘ ਦੀ ਇੱਕ ਟੀਮ ਭੈੜੇ ਪੁਰਸ਼ਾਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਹਰਜਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ, ਜਿਹਨਾਂ ਕੋਲ ਨਜਾਇਜ ਅਸਲਾ ਹੈ ਅਤੇ ਲੁੱਟਾਂ ਖੋਹਾਂ ਕਰਦੇ ਹਨ, ਜਦ ਪੁਲਿਸ ਨੇ ਚੈਕਿੰਗ ਸ਼ੁਰੂ ਕੀਤੀ ਤਾਂ 02 ਮੋਟਰਸਾਈਕਲਾਂ ਜਿਹਨਾਂ ਤੇ 03/03 ਨੌਜਵਾਨ ਸਵਾਰ ਸਨ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਜਦ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਨੇ ਭੱਜਣ ਦੀ ਕੋਸ਼ਿਸ ਕੀਤੀ, ਪੁਲਿਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰਕੇ ਉਹਨਾਂ ਦੀ ਤਲਾਸ਼ੀ ਕੀਤੀ। ਤਲਾਸ਼ੀ ਕਰਨ ਤੇ ਇਹਨਾਂ ਪਾਸੋਂ 02 ਪਿਸਟਲ 32 ਬੋਰ ਨਜਾਇਜ ਸਮੇਤ 02 ਮੈਗਜੀਨ ਅਤੇ 10 ਜਿੰਦਾ ਰੋਂਦ, ਖੋਹ ਕੀਤੇ 02 ਮੋਟਰਸਾਈਕਲ ਅਤੇ 10 ਮੋਬਾਇਲ ਫੋਨ ਬ੍ਰਾਮਦ ਹੋਏ ਹਨ ।
ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਜਸਪਾਲ ਸਿੰਘ ਵਾਸੀ ਮਾਨਾਵਾਂਲਾ ਕਲਾਂ, ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹਰੜ ਭੂਰੇਗਿੱਲ, ਮੰਨਰਾਜ ਸਿੰਘ ਉਰਫ ਮੋਨੂੰ ਪੁੱਤਰ ਜੋਗਾ ਸਿੰਘ ਵਾਸੀ ਮੱਲੀਆਂ,
ਨਵਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਨੰਗਲ ਦਿਆਲ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਾਨਾਂਵਾਲਾ ਕਲਾਂ, ਬਲਕਾਰ ਸਿੰਘ ਉਰਫ ਮਿੱਠੀ ਪੁੱਤਰ ਕੁਲਵੰਤ ਸਿੰਘ ਵਾਸੀ ਮਾਨਾਂਵਾਲਾ ਕਲਾਂ ਵਜੋਂ ਹੋਈ ਹੈ। ਗ੍ਰਿਫਤਾਰ ਦੋਸ਼ੀਆਂ ਖਿਲਾਫ ਥਾਣਾ ਚਾਟੀਵਿੰਡ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ ਹੈ। ਇਹ ਗਿਰੋਹ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਆ ਵਿੱਚ ਲੁੱਟਾਂ ਖੋਹਾਂ ਕਰਦੇ ਸਨ। ਮੁਕੱਦਮਾ ਵਿੱਚ ਅਗਲੀ ਤਫਤੀਸ਼ ਜਾਰੀ ਹੈ।
ਗ੍ਰਿਫਤਾਰ ਕੀਤੇ ਦੋਸ਼ੀ ਮੰਨਰਾਜ ਸਿੰਘ ਅਤੇ ਗਗਨਦੀਪ ਸਿੰਘ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਸਬੰਧੀ ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਗ੍ਰਿਫਤਾਰ ਦੋਸ਼ੀਆਂ ਵੱਲੋਂ ਕੀਤੀਆਂ ਹੋਰ ਵੀ ਵਾਰਦਾਤਾਂ ਬਾਰੇ ਪਤਾ ਲਗਾ ਕੇ ਇਹਨਾਂ ਖਿਲਾਫ ਬਣਦੀ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।