ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦੋਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, (ਤਫਤੀਸ਼) ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ (7 ਗ੍ਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 30.11.2022 ਨੂੰ ਐਸ.ਆਈ ਇਕਬਾਲ ਸਿੰਘ ਥਾਣਾ ਲੋਹੀਆ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਨਾਕਾ ਬੰਦੀ ਪਿੰਡ ਸਿੱਧੂਪੁਰ ਤੋ ਦੇਸ਼ੀ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਸਤਨਾਮ ਸਿੰਘ ਵਾਸੀ ਇਸਮਾਇਲਪੁਰ ਥਾਣਾ ਲੋਹੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 07 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਤੇ ਐਸ.ਆਈ ਇਕਬਾਲ ਸਿੰਘ ਨੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 153 ਮਿਤੀ 30,11,2022 ਜੁਰਮ 21-61-85 NDPS Act ਥਾਣਾ ਲੋਹੀਆਂ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਸੀ।ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ ਗਿਛ ਕੀਤੀ ਜਾ ਰਹੀ ਹੈ।
ਦੋਸ਼ੀ ਦੇ ਖਿਲਾਫ ਪਹਿਲਾ ਦਰਜ ਮੁਕਦਮੇ :-
1.ਮੁਕੱਦਮਾ ਨੰਬਰ 16 ਮਿਤੀ 15.02.2019 ਜੁਰਮ 21-61-85 NDPS Act ਥਾਣਾ ਲੋਹੀਆ ਜਿਲਾ ਜਲੰਧਰ ਬਰਾਮਦਗੀ 25 ਗ੍ਰਾਮ ਹੈਰੋਇਨ
2. ਮੁਕਦਮਾ ਨੰਬਰ 19 ਮਿਤੀ 18.01.2014 ਜੁਰਮ 61-1-14 EX ACT ਥਾਣਾ ਲੋਹੀਆ ਜਿਲ੍ਹਾ ਜਲੰਧਰ ਬਰਾਮਦਗੀ = 50 ਕਿੱਲੋ ਲਾਹਣ
3.ਮੁਕੱਦਮਾ ਨੰਬਰ 153 ਮਿਤੀ 30.11.2022 ਜੁਰਮ 21-61-85 NDPS Act ਥਾਣਾ ਲੋਹੀਆ ਜਿਲ੍ਹਾ ਜਲੰਧਰ ਬਰਾਮਦਗੀ 07 ਗ੍ਰਾਮ ਹੈਰੋਇਨ