ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ?

ਬਹਿਬਲ ਕਲਾਂ ਇਨਸਾਫ ਮੋਰਚਾ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਿਆ ਹੈ। ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ‘ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਮੈਂ ਅਸਤੀਫਾ ਦੇਵਾਂਗਾ’। ਉਨ੍ਹਾਂ ਆਖਿਆ ਕਿ ਸਰਕਾਰ ਇਨ੍ਹਾਂ ਮਸਲਿਆਂ ’ਤੇ ਕੰਮ ਕਰ ਰਹੀ ਹੈ, ਕੁਝ ਤਕਨੀਕੀ ਸਮੱਸਿਆਵਾਂ ਹੋਣ ਕਰਕੇ ਦੇਰੀ ਹੋ ਰਹੀ ਹੈ ਤੇ ਉਮੀਦ ਹੈ ਜਲਦੀ ਹੀ ਇਹ ਸਿਰੇ ਲੱਗੇਗਾ।

ਦੱਸ ਦਈਏ ਕਿ ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਦੇ 14 ਅਕਤੂਬਰ ਵਾਲੇ ਉਸ ਬਿਆਨ ਦਾ ਹਵਾਲਾ ਦਿੱਤਾ ਹੈ, ਜਦੋਂ ਬਹਿਬਲ ਕਲਾਂ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਸਰਕਾਰ ਅਗਲੇ ਡੇਢ ਮਹੀਨੇ ਵਿੱਚ ਬੇਅਦਬੀ ਤੇ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾ ਕੇ ਪੀੜਤਾਂ ਨੂੰ ਇਨਸਾਫ ਦੇਵੇਗੀ ਤੇ ਬਹਿਬਲ ਕਲਾਂ ਵਿੱਚ ਸ਼ੁਕਰਾਨੇ ਦਾ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਸਰਕਾਰ ਇਨ੍ਹਾਂ ਸੰਜੀਦਾ ਮਸਲਿਆਂ ’ਤੇ ਇਨਸਾਫ਼ ਨਹੀਂ ਦਿਵਾਉਂਦੀ ਤਾਂ ਉਨ੍ਹਾਂ ਇਸ ਸਰਕਾਰ ਤੋਂ ਕੀ ਲੈਣਾ ਹੈ।

ਹਾਸਲ ਜਾਣਕਾਰੀ ਅਨੁਸਾਰ ਉਕਤ ਡੇਢ ਮਹੀਨੇ ਦੀ ਮਿਆਦ 30 ਨਵੰਬਰ ਨੂੰ ਖ਼ਤਮ ਹੋ ਗਈ ਹੈ। ਬਹਿਬਲ ਕਲਾਂ ਇਨਸਾਫ ਮੋਰਚੇ ਅੰਦਰ ਸੱਦੀ ਗਈ ਪ੍ਰੈੱਸ ਵਾਰਤਾ ਵਿੱਚ ਸ਼ਾਮਲ ਐਡਵੋਕੇਟ ਹਰਪਾਲ ਸਿੰਘ ਖਾਰਾ ਤੇ ਹੋਰਨਾਂ ਨੇ ਕਿਹਾ ਕਿ ਉਸ ਵੇਲੇ ਸਪੀਕਰ ਸੰਧਵਾਂ ਨਾਲ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਤੇ ਕੁਲਵੰਤ ਸਿੰਘ ਪੰਡੋਰੀ ਨੇ ਸਿੱਖ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਸਿੱਖ ਸੰਗਤ ਨਾਲ ਜੋ ਕੁਝ ਮਰਜ਼ੀ ਕੀਤਾ ਹੈ, ਪਰ ਉਨ੍ਹਾਂ ਦੀ ਸਰਕਾਰ ਸਿੱਖ ਪਰਿਵਾਰਾਂ ਨਾਲ ਜ਼ਰੂਰ ਇਨਸਾਫ ਕਰੇਗੀ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹੁਣ ਉਕਤ ਸਿਆਸੀ ਆਗੂਆਂ ਨੂੰ ਆਪਣੇ ਬੋਲ ਪੁਗਾ ਕੇ ਅਸਤੀਫੇ ਦੇਣੇ ਚਾਹੀਦੇ ਹਨ ਕਿਉਂਕਿ ਪਿਛਲੇ ਡੇਢ ਮਹੀਨੇ ਵਿਚ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਮਸਲਿਆਂ ’ਤੇ ਸਿਰਫ਼ ਸਮਾਂ ਲੰਘਾਉਣ ਵਾਲੀ ਨੀਤੀ ਅਪਣਾਈ ਹੈ। ਬੁਲਾਰਿਆਂ ਨੇ ਦੱਸਿਆ ਕਿ ਇਨਸਾਫ ਮੋਰਚੇ ਵੱਲੋਂ 15 ਦਸੰਬਰ ਨੂੰ ਇਨਸਾਫ ਮੋਰਚੇ ਵਾਲੀ ਥਾਂ ’ਤੇ ਵੱਡਾ ਇਕੱਠ ਕਰਕੇ ਬੇਅਦਬੀ ਤੇ ਗੋਲੀ ਕਾਂਡ ਵਿੱਚ ਇਨਸਾਫ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelsahabetYalova escortjojobetporno sexpadişahbet