ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ (ਤਫਤੀਸ਼ ) ਅਤੇ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਦੀ ਰਹਿਨੁਮਾਈ ਹੇਠ ਸਬ- ਇੰਸਪੈਕਟਰ ਲਾਭ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਪਾਸੋਂ 249 ਖੁਲੀਆ ਨਸ਼ੀਲੀਆਂ ਗੋਲੀਆਂ ਸਮੇਤ ਮੋਟਰ ਸਾਇਕਲ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ASI ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾਏ ਇਲਾਕਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਨਜਦੀਕ ਪਿੰਡ ਸੋਹਲ ਖੁਰਦ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਮੋਟਰ ਸਾਇਕਲ ਪਰ ਇੱਕ ਨੌਜਵਾਨ ਆ ਰਿਹਾ ਸੀ ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਹੱਥ ਵਿੱਚ ਫੜੇ ਲਿਫਾਫੇ ਨੂੰ ਸੁੱਟ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ASI ਕੁਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜਤਿੰਦਰ ਕੁਮਾਰ ਉਰਫ ਸੰਨੀ ਪੁੱਤਰ ਜਸਵੀਰ ਸਿੰਘ ਵਾਸੀ ਸੋਹਲ ਖੁਰਦ ਥਾਣਾ ਸਿਟੀ ਨਕੋਦਰ ਦੱਸਿਆ।ਜਿਸ ਵੱਲੋ ਸੁਟੇ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿੱਚੋਂ 249 ਖੁੱਲੀਆਂ ਨਸ਼ੀਲੀਆ ਗੋਲੀਆ ਬ੍ਰਾਮਦ ਹੋਣ ਤੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 139 ਮਿਤੀ 30-12-22 ਅਧ22-B NDPS ACT ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਤੇ ਜਿਸ ਨੂੰ ਮੁਕੱਦਮਾ ਉਕਤ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਬ੍ਰਾਮਦਗੀ
1. 249 ਖੁੱਲੀਆ ਨਸੀਲੀਆ ਗੋਲੀਆ।
2. ਮੋਟਰ ਸਾਇਕਲ ਨੰਬਰ PB-08-E5-7939 ਮਾਰਕਾ ਹੀਰੋ