ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਲੁਟੇਰੇ ਹਥਿਆਰ ਸਣੇ ਪੁਲਿਸ ਅੜਿੱਕੇ

ਬਠਿੰਡਾ- ਰਾਮਪੁਰਾ ਫੂਲ ਸ਼ਹਿਰ ਵਿੱਚ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਲੁੱਟਖੋਹ ਗਿਰੋਹ ਦੇ ਮੈਂਬਰਾਂ ਨੂੰ ਹਥਿਆਰ ਸਣੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਉੱਤੇ ਪਹਿਲਾਂ ਤੋਂ ਹੀ ਵੱਖ ਵੱਖ ਥਾਣਿਆਂ ਵਿੱਚ ਲੁੱਟਖੋਹ ਦੇ ਮਾਮਲੇ ਦਰਜ ਹਨ।

ਮਾਮਲੇ ਸਬੰਧੀ ਐਸਐਸਪੀ ਨੇ ਦੱਸਿਆ ਕਿ ਲੁਟੇਰੇ ਰਾਇਲ ਸਟੇਟ ਕਲੋਨੀ ਰਾਮਪੁਰਾ ਫੂਲ ਦੇ ਰਹਿਣ ਵਾਲੇ ਪੁਰਸ਼ੋਤਮ ਕੁਮਾਰ ਦੇ ਘਰ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਅਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰਦਾਤ ਨੂੰ ਟ੍ਰੇਸ ਕਰਨ ਦੇ ਲਈ ਆਸਵੰਤ ਸਿੰਘ ਡੀਐਸਪੀ ਰਾਮਪੁਰਾ ਫੂਲ ਅਗਵਾਈ ਵਿੱਚ ਜਾਂਚ ਸ਼ੁਰੂ ਕੀਤੀ ਗਈ ਅਤੇ ਲੁਟੇਰਿਆਂ ਨੂੰ ਕਾਬੂ ਕਰਨ ਦੇ ਲਈ ਤਕਨੀਕੀ ਖੁਫੀਆ ਸੋਰਸ ਲਗਾਏ ਗਏ। ਜਿਸ ਤੋਂ ਬਾਅਦ ਪੁਲਿਸ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਨਪ੍ਰੀਤ ਸਿੰਘ ਮਨੀ, ਸਾਗਰ ਸਿੰਘ, ਦਰਸ਼ਨ ਸਿੰਘ, ਅਨਮੋਲਪ੍ਰੀਤ ਸਿੰਘ , ਹਰਪ੍ਰੀਤ ਸਿੰਘ ਲਾਡੀ, ਹਰਪ੍ਰੀਤ ਸਿੰਘ ਹੈਪੀ ਅਤੇ ਅਵਤਾਰ ਸਿੰਘ ਪੰਮਾ ਨੂੰ ਗਿ੍ਫ਼ਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਮਾਰੂ ਹਥਿਆਰਾਂ ਤੋਂ ਇਲਾਵਾ ਇੱਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਦੇ ਨਿਸ਼ਾਨਦੇਹੀ ਤੋਂ ਬਾਅਦ ਲੁੱਟੀ ਗਈ ਕ੍ਰੇਟਾ ਗੱਡੀ ਵੀ ਬਰਾਮਦ ਕਰ ਲਈ ਗਈ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet