ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ ਪਾਲ ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਐੱਨ.ਡੀ.ਪੀ.ਐਸ.ਐਕਟ ਮੁੱਕਦਮਾ ਵਿੱਚ ਲੋੜੀਂਦਾ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ- ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮੁਕੱਦਮਾ ਨੰਬਰ 126 ਮਿਤੀ 30-10-2022 ਅ/ਧ 21 (ਬੀ)-61-85 NDPS Act ਥਾਣਾ ਬਿਲਗਾ ਵਿੱਚ ਦੋਸ਼ੀ ਜੋਗਿੰਦਰ ਸਿੰਘ ਉਰਫ ਮੀਤੂ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਫਹਿਤਗੜ੍ਹ ਨਿਹਾਲ ਬੁਰਜ ਕੇਲਾ ਥਾਣਾ ਬਿਲਗਾ ਜਿਲਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਸੀ। ਦੋਸ਼ੀ ਜੋਗਿੰਦਰ ਸਿੰਘ ਉਰਫ ਮੀਤੂ ਨੇ ਦੱਸਿਆ ਕਿ ਉਸਨੇ ਇਹ ਹੈਰੋਇਨ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਮੀਉਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਪਾਸੋਂ ਲੈ ਕੇ ਆਇਆ ਹੈ।ਜਿਸਤੋਂ ਮੁਕੱਦਮਾ ਉਕਤ ਵਿੱਚ ਗੁਰਦੀਪ ਸਿੰਘ ਉਰਫ ਦੀਪਾ ਉਕਤ ਨੂੰ ਧਾਰਾ 29 NDPS Act ਤਹਿਤ ਨਾਮਜਦ ਕੀਤਾ ਗਿਆ।ਅੱਜ ਮਿਤੀ 4-12-2022 ਨੂੰ ASI ਅਨਵਰ ਮਸੀਹ ਦੁਆਰਾ ਦਸ਼ੀ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਮੀਊਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ।ਜਿਸ ਪਾਸੋ ਬਰੀਕੀ ਨਾਲ ਪੁੱਛ-ਗਿੱਛ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।ਦੋਸ਼ੀ ਗੁਰਦੀਪ ਸਿੰਘ ਉਰਫ ਦੀਪਾ ਉਕਤ ਦੇ ਖਿਲਾਫ ਇਸਤੋਂ ਪਹਿਲਾ ਵੀ ਆਬਕਾਰੀ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੁੱਲ 08 ਮੁਕੱਦਮੇ ਦਰਜ ਰਜਿਸਟਰ ਹੋਏ ਹਨ।