ਮਿਊਜ਼ਿਕ ਇੰਡਸਟਰੀ ਨਾਲ ਜੁੜੀਆਂ ਸਿੱਧੂ ਮੂਸੇਵਾਲਾ ਦੇ ਕਤਲ ਦੀਆਂ ਤਾਰਾਂ

: ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜਦੀਆਂ ਜਾ ਰਹੀਆਂ ਹਨ। ਬੇਸ਼ੱਕ ਪੁਲਿਸ ਨੇ ਪਹਿਲਾਂ ਵੀ ਕਈ ਕਾਲਾਕਾਰਾਂ ਤੋਂ ਪੁੱਛਗਿੱਛ ਕੀਤੀ ਹੈ ਪਰ ਹੁਣ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਤਲਬ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਦੇ ਹੱਥ ਕੁਝ ਅਜਿਹੇ ਸੂਬਤ ਲੱਗੇ ਹਨ ਜਿਸ ਕਰਕੇ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਮਿਊਜ਼ਿਕ ਇਡੰਸਟਰੀ ਨਾਲ ਜੁੜਦੀਆਂ ਦਿਖਾਈ ਦੇ ਰਹੀਆਂ ਹਨ। ਉਂਝ ਪੁਲਿਸ ਨੇ ਅਜੇ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਤਹਿਤ ਪੁਲਿਸ ਨੇ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਗਾਇਕਾਂ ਨੂੰ ਮਾਨਸਾ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਗਾਇਕਾਂ ਨੂੰ ਵੱਖ-ਵੱਖ ਤਰੀਕਾਂ ’ਤੇ ਸੱਦਿਆ ਹੈ ਜਿਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

ਇਨ੍ਹਾਂ ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਦੱਸਿਆ ਗਿਆ ਹੈ ਤੇ ਬਾਵਾ ਸੰਧੂ, ਜੋ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਜ਼ਦੀਕੀ ਹੈ, ਨੂੰ ਵੀ ਤਲਬ ਕੀਤਾ ਹੈ। ਇਸ ਤੋਂ ਇਲਾਵਾ ਮੁਕਤਸਰ ਜ਼ਿਲ੍ਹੇ ਦੇ ਪਿੰਡ ਭੰਗਚੜੀ ਦੇ ਦੋ ਜਣਿਆਂ ਨੂੰ ਵੀ ਸੱਦਿਆ ਗਿਆ ਹੈ। ਪੁਲਿਸ ਨੇ ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੂੰ ਵੀ ਸੱਦਿਆ ਸੀ ਤੇ ਉਹ ਪਿਛਲੇ ਹਫ਼ਤੇ ਪੁਲੀਸ ਕੋਲ ਪੇਸ਼ ਹੋਇਆ ਸੀ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetsahabetpadişahbetpadişahbet