ਗੁਜਰਾਤ ‘ਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਖਾਤਾ ਖੋਲ੍ਹਿਆ ਹੈ। ਆਮ ਆਦਮੀ ਪਾਰਟੀ 10 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਪਾਰਟੀ ਇਸ ਨੂੰ ਸ਼ੁਭ ਸੰਕੇਤ ਮੰਨ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਗੁਜਰਾਤ ਦੇ ਰੁਝਾਨ ਨੂੰ ਦੇਖਦੇ ਹੋਏ ਕਿਹਾ, “ਆਮ ਆਦਮੀ ਪਾਰਟੀ ਗੁਜਰਾਤ ਦੇ ਲੋਕਾਂ ਦੀਆਂ ਵੋਟਾਂ ਨਾਲ ਅੱਜ ਰਾਸ਼ਟਰੀ ਪਾਰਟੀ ਬਣ ਰਹੀ ਹੈ। ਪਹਿਲੀ ਵਾਰ ਸਿੱਖਿਆ ਤੇ ਸਿਹਤ ਦੀ ਰਾਜਨੀਤੀ ਰਾਸ਼ਟਰੀ ਰਾਜਨੀਤੀ ‘ਚ ਆਪਣੀ ਪਛਾਣ ਬਣਾ ਰਹੀ ਹੈ। ਪੂਰੇ ਦੇਸ਼ ਨੂੰ ਵਧਾਈ।”
ਆਪ ਦੇ ਪ੍ਰਦਰਸ਼ਨ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਇਸ ਚੋਣ ‘ਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ‘ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਸੀ। ਦਿੱਲੀ, ‘ਆਪ’ ਪੰਜਾਬ ਅਤੇ ਗੋਆ ਵਿੱਚ ਪਹਿਲਾਂ ਹੀ ‘ਸਟੇਟ ਪਾਰਟੀ’ ਵਜੋਂ ਮਾਨਤਾ ਪ੍ਰਾਪਤ ਇਹ ‘ਰਾਸ਼ਟਰੀ ਪਾਰਟੀ’ ਦਾ ਦਰਜਾ ਹਾਸਲ ਕਰਨ ਤੋਂ ਸਿਰਫ਼ ਇੱਕ ਰਾਜ ਦੂਰ ਹੈ। ਜੇਕਰ ਪਾਰਟੀ ਗੁਜਰਾਤ ਵਿੱਚ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਵੇਗਾ। ਹਾਲਾਂਕਿ ਇਸ ਦੇ ਲਈ 6 ਫੀਸਦੀ ਵੋਟਾਂ ਮਿਲਣੀਆਂ ਜ਼ਰੂਰੀ ਹਨ
ਦੱਸ ਦੇਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਗੁਜਰਾਤ ਵਿੱਚ ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ਜਦਕਿ ਕਾਂਗਰਸ ਸਿਮਟਦੀ ਨਜ਼ਰ ਆ ਰਹੀ ਹੈ। ਰੁਝਾਨਾਂ ‘ਚ ਭਾਜਪਾ 130 ਸੀਟਾਂ ‘ਤੇ ਅੱਗੇ ਹੈ। ਜਦਕਿ ਕਾਂਗਰਸ 47 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ 3 ਸੀਟਾਂ ‘ਤੇ ਅੱਗੇ ਚੱਲ ਰਹੀ ਹੈ।