ਸ਼੍ਰੀ ਸਵਰਨਦੀਪ ਸਿੰਘ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ/ਭਗੌੜੇ ਦੋਸ਼ੀਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਵਿੱਚ ਲੋੜੀਂਦਾ ਪੀ.ਓ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜੀ ਨੇ ਦੱਸਿਆ ਕਿ ਸੀਨੀਅਰ ਅਫਸਰਾਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਥਾਣਾ ਲਾਂਬੜਾ ਤੋਂ ਪੀ.ਓਜ ਨੂੰ ਗ੍ਰਿਫਤਾਰ ਕਰਨ ਲਈ ASI ਭਜਨ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਟੀਮ ਤਿਆਰ ਕੀਤੀ ਗਈ ਸੀ। ਜੋ ਦੋਰਾਨੇ ਤਲਾਸ਼ ਪੀ.ਓ ASI ਭਜਨ ਸਿੰਘ ਵੱਲੋਂ ਮੁੱਕਦਮਾ ਨੰਬਰ 101 ਮਿਤੀ 28-07-2017 ਜੁਰਮ 354-A IPC ਥਾਣਾ ਲਾਬੜਾ ਵਿੱਚ ਲੋੜੀਂਦਾ ਪੀ.ਓ ਵਿਜੇ ਕੁਮਾਰ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਕੁਰਾਲੀ ਥਾਣਾ ਲਾਂਬੜਾ ਜਿਲ੍ਹਾ ਜਲੰਧਰ ਨੂੰ ਮਿਤੀ 09.12.2022 ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਬਾ ਅਦਾਲਤ ਸ਼੍ਰੀ ਦੀਪਾਲ ਸਿੰਘ ਛੀਨਾ MIC ਸਾਹਿਬ ਜਲੰਧਰ ਵਲੋਂ ਮਿਤੀ 05.02.2021 ਨੂੰ ਪੀ.ੳ ਕਰਾਰ ਦਿੱਤਾ ਗਿਆ ਸੀ।