ਸਰਹਾਲੀ – ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਉਪਰ ਅੱਧੀ ਰਾਤ ਨੂੰ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਰਾਕੇਟ ਲਾਂਚ ਥਾਣੇ ਦੇ ਦਰਵਾਜੇ ਵਿੱਚ ਵੱਜਿਆ ਅਤੇ ਸਾਂਝ ਕੇਂਦਰ ਦੀ ਇਮਾਰਤ ਵਿੱਚ ਜਾ ਡਿੱਗਿਆ, ਜਿਸ ਕਾਰਨ ਇਮਾਰਤ ਦੇ ਸ਼ੀਸ਼ੇ ਅਤੇ ਬਾਰੀਆਂ ਨੁਕਸਾਨੀਆਂ ਗਈਆਂ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।