ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਖਿਲਾਫ FIR

ਮਾਨਸਾ- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਖਿਲਾਫ ਪੁਲਿਸ ਨੇ ਦਰਜ ਕੀਤਾ ਹੈ। ਬਲਕੌਰ ਸਿੰਘ ਦੇ ਗੰਨਮੈਨ ਨੇ ਵਿਆਹ ਸਮਾਗਮ ਵਿੱਚ ਫਾਇਰਿੰਗ ਕਰਨ ਦੇ ਦੋਸ਼ ਵਿੱਚ ਇਹ ਐਫਆਈਆਰ ਦਰਜ ਕੀਤੀ ਹੈ।  ਜਾਣਕਾਰੀ ਅਨੁਸਾਰ ਬਲਕੌਰ ਸਿੰਘ ਗੰਨਮੈਨ ਨਵਜੋਤ ਸਿੰਘ ਅਤੇ ਗੁਰਜਿੰਦਰ ਸਿੰਘ ਦੇ ਨਾਲ ਸ਼ਨੀਵਾਰ ਦੀ ਰਾਤ ਸ਼ਹਿਰ ਦੇ ਮਾਨਸਾ ਕੈਂਚੀਆਂ ਨੇੜੇ ਇਕ ਮੈਰਿਜ ਪੈਲੇਸ ‘ਚ ਵਿਆਹ ਸਮਾਗਮ ‘ਚ ਪਹੁੰਚੇ ਹੋਏ ਸਨ। ਇਸ ਦੌਰਾਨ ਅਚਾਨਕ ਨਵਜੋਤ ਸਿੰਘ ਤੋਂ ਗੋਲੀ ਚਲ ਗਈ। ਇਹ ਗੋਲੀ ਦੂਜੇ ਗੰਨਮੈਨ ਗੁਰਜਿੰਦਰ ਸਿੰਘ ਦੇ ਢਿੱਡ ਵਿੱਚ ਲੱਗੀ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਗੋਲੀ ਜਾਣ ਬੁੱਝ ਕੇ ਨਹੀਂ ਬਲਕਿ ਲਾਪਰਵਾਹੀ ਦਾ ਨਤੀਜਾ ਹੈ। ਨਵਜੋਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।