05/18/2024 5:30 PM

Breaking News: ਪੰਜਾਬ ਵਜਾਰਤ ਦੀ ਅਹਿਮ ਬੈਠਕ ਅੱਜ, ਇਨ੍ਹਾਂ ਮੰਤਰੀਆਂ ਦੀ ਹੋ ਸਕਦੀ ਛੁੱਟੀ!

ਚੰਡੀਗੜ੍ਹ: ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਅਹਿਮ ਮੀਟਿੰਗ (Punjab Cabinet meeting) ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਯੋਜਨਾਵਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ, ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਪੰਜਾਬ ਮੰਤਰੀ ਮੰਡਲ (Punjab Cabinet meeting) ਵਿੱਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਹੁਣ ਮਾਨ ਸਰਕਾਰ ਵਿਚ ਦੋ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ।

ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਮਾਨ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਅਤੇ ਕੁਝ ਮੰਤਰੀਆਂ ਦੇ ਫੇਰਬਦਲ ਦੀਆਂ ਚਰਚਾਵਾਂ ਜੋਰਾਂ ‘ਤੇ ਹੈ। ਅੱਜ ਦੀ ਇਸ ਅਹਿਮ ਮੀਟਿੰਗ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ।