ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਪਹੁੰਚੇ ਅੰਮ੍ਰਿਤਪਾਲ ਸਿੰਘ

ਜਲੰਧਰ ਸ਼ਹਿਰ ਦੇ ਲਤੀਫਪੁਰਾ ‘ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ  ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇਰ ਰਾਤ ਮਕਾਨ ਢਾਹੁਣ ਤੋਂ ਬਾਅਦ ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਲਤੀਫਪੁਰਾ ਪੁੱਜੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ ‘ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।

ਭਾਈ ਅਮ੍ਰਿਤਪਾਲ ਸਿੰਘ ਨੇ ਕਿਹਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਹੀਂ ਕੱਢਣਾ ਚਾਹੀਦਾ ਸੀ। ਜੇਕਰ ਜਗ੍ਹਾ ਖਾਲੀ ਕਰਨੀ ਹੁੰਦੀ ਤਾਂ ਪਹਿਲਾਂ ਉਨ੍ਹਾਂ ਨੂੰ ਮਕਾਨ ਦਿੱਤੇ ਜਾਂਦੇ। ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਇਸ ਲਈ ਸੰਘਰਸ਼ ਕਰਨਾ ਪਵੇਗਾ। ਸਾਰਿਆਂ ਨੂੰ ਸਿਰ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਰਹਿਣਾ ਪਵੇਗਾ। ਤੁਹਾਨੂੰ ਆਪਣੇ ਹੱਕਾਂ ਲਈ ਲੜਨ ਲਈ ਦ੍ਰਿੜ ਹੋਣਾ ਪਵੇਗਾ।

ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਬਹੁਤ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਜੇਕਰ ਸਰਕਾਰ ਸਾਲਾਂ ਤੋਂ ਉਥੇ ਰਹਿ ਰਹੇ ਲੋਕਾਂ ਨੂੰ ਉਥੋਂ ਕੱਢਣਾ ਚਾਹੁੰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਨਵੀਂ ਥਾਂ ‘ਤੇ ਵਸਾਉਣ ਦਾ ਪ੍ਰਬੰਧ ਕਰਨਾ ਹੋਵੇਗਾ ਪਰ ਲਤੀਫਪੁਰਾ ਵਿੱਚ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤੋ-ਰਾਤ ਲੋਕਾਂ ਨੂੰ ਬੇਘਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਢਾਹ ਦਿੱਤੇ ਗਏ। ਲੋਕਾਂ ਦੀ ਗੱਲ ਵੀ ਨਹੀਂ ਸੁਣੀ ਗਈ। ਉਨ੍ਹਾਂ ਨੂੰ ਸੋਚਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਇੰਪਰੂਵਮੈਂਟ ਟਰੱਸਟ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਲਤੀਫਪੁਰਾ ਵਿੱਚ ਮਕਾਨਾਂ ਨੂੰ ਢਾਹੁਣ ਲਈ ਪੁਲੀਸ ਸੁਰੱਖਿਆ ਹੇਠ ਮਸ਼ੀਨਾਂ ਲੈ ਕੇ ਪੁੱਜੇ ਤਾਂ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲਤੀਫਪੁਰਾ ਵਿੱਚ ਮਸ਼ੀਨਾਂ ਅੱਗੇ ਲੋਕ ਖੜ੍ਹੇ ਹੋ ਗਏ।  ਜਦੋਂ ਉਹ ਨਾ ਮੰਨੇ ਤਾਂ ਪੁਲੀਸ ਨੇ ਉਥੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ। ਇਸ ਦੌਰਾਨ ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਜਥੇਬੰਦੀਆਂ ਦੇ ਲੋਕ ਵੀ ਉਥੇ ਪਹੁੰਚ ਗਏ ਤੇ ਮਾਹੌਲ ਤਣਾਅਪੂਰਨ ਹੋ ਗਿਆ।

hacklink al hack forum organik hit kayseri escort Snaptikgrandpashabetescort1xbet girişPin up yuklefixbetMegabahiszbahisbetebetsahabetbetsat girişcasibom 816 com girispadişahbettake drugsanal sex pornmersobahispusulabetsahabetmadridbet girişbetmatik girişbetsat girişbetciomeritkingselcuksportsbetsat girişsahabettipobetgrandpashabetolabahisolabahis girişpadişahbetpadişahbet